ਚੰਡੀਗੜ੍ਹ : ਪੰਜਾਬ ਸਰਕਾਰ ਨੂੰ 7 ਨਵੇਂ IAS ਅਧਿਕਾਰੀ ਮਿਲਣ ਜਾ ਰਹੇ ਹਨ। ਜਿਸ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਇੱਕ ਲਿਸਟ ਤਿਆਰ ਕਰ ਲਈ ਗਈ ਹੈ। ਪੰਜਾਬ ਦੇ ਚੀਫ਼ ਸੈਕਟਰੀ ਵੀ ਕੇ ਜੰਜੂਆ ਵੱਲੋਂ ਇਹ ਲਿਸਟ ਤਿਆਰ ਕੀਤੀ ਗਈ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਕੋਲ ਭੇਜ ਦਿੱਤਾ ਗਿਆ ਹੈ। 



ਪੰਜਾਬ ਨੂੰ ਮਿਲਣ ਵਾਲੇ 7 ਨਵੇਂ IAS ਅਧਿਕਾਰੀ ਉਹ ਨੇ ਜਿਹਨਾਂ ਨੂੰ PCS ਤੋਂ ਪ੍ਰਮੋਟ ਕੀਤਾ ਜਾਵੇਗਾ। ਪੰਜਾਬ ਦੇ ਕੋਟੋ ਵਿੱਚੋਂ 7 ਸੀਟਾਂ ਖਾਲੀ ਪਈਆਂ ਹੋਈਆਂ ਸੀ ਜਿਹਨਾਂ ਨੂੰ ਭਰਨ ਦੇ ਲਈ ਸਰਕਾਰ ਨੇ 15 PCS ਅਫ਼ਸਰਾਂ ਦੇ ਨਾਮ ਰੱਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹਨਾਂ ਨਾਮਾਂ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਫਾਇਲ ਨੂੰ UPSC ਕੋਲ ਭੇਜ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਭੇਜੇ ਗਏ ਪੈਨਲ ਵਿੱਚੋਂ UPSC ਪਹਿਲੇ 7 ਸੀਨੀਆਰ PCS ਅਫ਼ਸਰਾਂ ਨੁੰ IAS 'ਚ ਪਰਮੋਟ ਕਰ ਦੇਵੇਗੀ। 



ਸੂਤਰਾਂ ਅਨੁਸਾਰ ਯੂਪੀਐਸਸੀ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸੀਨੀਅਰ ਪੀਸੀਐਸ ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ। ਦਰਅਸਲ, ਪੰਜਾਬ ਦੇ ਹਿੱਸੇ ਵਿੱਚ ਪੀਸੀਐਸ ਤੋਂ ਆਈਏਐਸ ਪਰਮੋਟ ਹੋਣ ਵਾਲੇ ਕੋਟੇ  ਲਈ ਸਾਲ 2021 ਵਿੱਚ 3 ਅਤੇ ਸਾਲ 2022 ਵਿੱਚ 4 ਸੀਟਾਂ ਖਾਲੀ ਹਨ। UPSC ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਦੁਆਰਾ ਭੇਜੇ ਗਏ ਪੈਨਲ ਵਿੱਚੋਂ 7 PCS ਅਧਿਕਾਰੀਆਂ ਨੂੰ IAS ਵਜੋਂ ਤਰੱਕੀ ਦਿੱਤੀ ਜਾਵੇਗੀ।



ਪੰਜਾਬ ਸਰਕਾਰ ਦੀ ਸੀਨੀਆਰਤਾ ਸੂਚੀ ਵਿੱਚ 2004 ਬੈਚ ਦੇ ਅਧਿਕਾਰੀ ਰਾਹੁਲ ਚਾਬਾ ਅਤੇ 2004 ਬੈਚ ਦੇ 3 ਪੀਸੀਐਸ ਅਧਿਕਾਰੀ ਸ਼ਾਮਲ ਹਨ, ਜੋ ਵੱਖ-ਵੱਖ ਕਾਰਨਾਂ ਕਰਕੇ ਵਿਭਾਗੀ ਕਾਰਵਾਈ ਤੋਂ ਪਹਿਲਾਂ ਭੇਜੀ ਗਈ ਸੂਚੀ ਵਿੱਚ ਰਹਿ ਗਏ ਸਨ।


ਇਸ ਤੋਂ ਇਲਾਵਾ ਇਸ ਪੈਨਲ ਵਿੱਚ ਜਸਦੀਪ ਸਿੰਘ ਔਲਖ, ਗੁਰਦੀਪ ਸਿੰਘ ਥਿੰਦ ਅਤੇ ਜਗਵਿੰਦਰਜੀਤ ਗਰੇਵਾਲ ਸ਼ਾਮਲ ਹਨ। ਇਸ ਤੋਂ ਇਲਾਵਾ ਸਾਲ 2004 ਬੈਚ ਦੇ ਸੁਭਾਸ਼ ਚੰਦਰ, ਅਨੁਪਮ ਕਲੇਰ, ਦਲਵਿੰਦਰਜੀਤ ਸਿੰਘ, ਸੁਖਜੀਤ ਪਾਲ ਸਿੰਘ, ਜਸਵੀਰ ਸਿੰਘ, ਵਿੰਮੀ ਭੁੱਲਰ, ਦਲਜੀਤ ਕੌਰ, ਨਵਜੋਤ ਕੌਰ, ਰਾਜਦੀਪ ਸਿੰਘ ਬਰਾੜ, ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਹਰਸੁਹਿੰਦਰਪਾਲ ਸਿੰਘ ਬਰਾੜ ਸ਼ਾਮਲ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ