ਪੜਚੋਲ ਕਰੋ

New Year 2024: ਨਵੇਂ ਸਾਲ 'ਚ ਪੰਜਾਬ ਅੰਦਰ ਹੋਣ ਜਾ ਰਹੇ 7 ਨਵੇਂ ਕੰਮ, ਕੈਨੇਡਾ ਦੀ ਤਰਜ਼ 'ਤੇ ਪੰਜਾਬ 'ਚ ਵੀ ਮਿਲੇਗੀ ਆਹ ਸਹੂਲਤ 

New Year 2024 Punjab: ਸਾਲ ਬਦਲ ਗਿਆ ਅਤੇ ਘਰਾਂ 'ਚ ਰੱਖੇ ਕਲੰਡਰ ਵੀ ਬਦਲ ਗਏ ਹਨ। ਅਜਿਹੇ ਵਿੱਚ ਪੰਜਾਬ ਅੰਦਰ ਨਵੇਂ ਸਾਲ ਦੀ ਸ਼ੁਰੂਆਤ ਵੀ ਕੁੱਝ ਨਵੇਂ ਕੰਮਾਂ ਨਾਲ ਹੋਣ ਜਾ ਰਹੀ ਹੈ। ਜੋ ਇਸ ਸਾਲ 2024 ਵਿੱਚ ਖਾਸ ਰਹਿਣ ਵਾਲੇ ਸਨ।

New Year 2024 Punjab: ਸਾਲ ਬਦਲ ਗਿਆ ਅਤੇ ਘਰਾਂ 'ਚ ਰੱਖੇ ਕਲੰਡਰ ਵੀ ਬਦਲ ਗਏ ਹਨ। ਅਜਿਹੇ ਵਿੱਚ ਪੰਜਾਬ ਅੰਦਰ ਨਵੇਂ ਸਾਲ ਦੀ ਸ਼ੁਰੂਆਤ ਵੀ ਕੁੱਝ ਨਵੇਂ ਕੰਮਾਂ ਨਾਲ ਹੋਣ ਜਾ ਰਹੀ ਹੈ। ਜੋ ਇਸ ਸਾਲ 2024 ਵਿੱਚ ਖਾਸ ਰਹਿਣ ਵਾਲੇ ਸਨ। ਸਭ ਤੋਂ ਪਹਿਲਾਂ ਤਾਂ ਸਕੂਲਾਂ ਦਾ ਸਮਾਂ ਵੀ ਨਵਾਂ ਕਰ ਦਿੱਤਾ ਗਿਆ, ਕੈਨੇਡਾ ਵਾਂਗ ਪੰਜਾਬ ਦੀਆਂ ਸੜਕਾਂ 'ਤੇ ਵੀ ਫੋਰਸ ਤਾਇਨਾਤ ਮਿਲੇਗੀ। ਸਰਕਾਰੀ ਦਫ਼ਤਰਾਂ ਨੂੰ ਵੀ ਅਪਗ੍ਰੇਡ ਕਰ ਦਿੱਤਾ ਗਿਆ ਹੈ। ਇੱਕ ਇੱਕ ਕਰਕੇ ਜਾਣਦੇ ਹਾਂ ਕਿ ਨਵੇਂ ਸਾਲ 'ਚ ਪੰਜਾਬ ਅੰਦਰ ਨਵਾਂ ਕੀ ਹੋ ਰਿਹਾ ਹੈ। 

ਸਕੂਲਾਂ ਦਾ ਸਮਾਂ ਬਦਲਿਆ

ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਅੱਜ ਤੋਂ ਬਦਲ ਗਿਆ ਹੈ। ਸਕੂਲ ਸਵੇਰੇ 9 ਵਜੇ ਦੀ ਬਜਾਏ 10 ਵਜੇ ਸ਼ੁਰੂ ਹੋਣਗੇ, ਜਦੋਂ ਕਿ ਛੁੱਟੀ 3 ਵਜੇ ਹੋਵੇਗੀ। ਸਰਦੀਆਂ ਕਾਰਨ ਸਮਾਂ ਬਦਲਿਆ ਗਿਆ ਹੈ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ।

ਸੇਵਾ ਕੇਂਦਰਾਂ ਦਾ ਸਮਾਂ ਵੀ ਬਦਲਿਆ 

ਸਰਦੀ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੇਵਾ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। 2 ਜਨਵਰੀ ਤੋਂ 10 ਜਨਵਰੀ ਤੱਕ ਸਾਰੇ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ।

ਵਿਦਿਆਰਥੀਆਂ ਦੀ ਹਾਜ਼ਰੀ ਆਨਲਾਈਨ

ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਆਨਲਾਈਨ ਹੋਵੇਗੀ। ਇਸ ਦੇ ਪਿੱਛੇ ਵਿਚਾਰ ਇਹ ਹੈ ਕਿ ਵਿਦਿਆਰਥੀਆਂ ਨੂੰ ਬੰਕ ਨਹੀਂ ਲਗਾਉਣਾ ਚਾਹੀਦਾ ਅਤੇ ਉਨ੍ਹਾਂ ਦੀ ਹਾਜ਼ਰੀ ਸਕੂਲਾਂ ਵਿੱਚ ਪੂਰੀ ਹੋਣੀ ਚਾਹੀਦੀ ਹੈ। ਰੋਜ਼ਾਨਾ ਹਾਜ਼ਰੀ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਹਾਜ਼ਰੀ ਸਬੰਧੀ ਉਨ੍ਹਾਂ ਦੇ ਫ਼ੋਨ 'ਤੇ ਸੁਨੇਹਾ ਭੇਜਿਆ ਜਾਵੇਗਾ।

ਸੜਕ ਸੁਰੱਖਿਆ ਬਲ ਸੰਭਾਲਣਗੇ

ਸੂਬੇ ਦੀਆਂ ਸੜਕਾਂ 'ਤੇ ਲੋਕਾਂ ਦੀ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਕੈਨੇਡਾ ਦੀ ਤਰਜ਼ 'ਤੇ ਬਣਾਈ ਗਈ ਰੋਡ ਸੇਫਟੀ ਫੋਰਸ ਇਸ ਮਹੀਨੇ ਚਾਰਜ ਸੰਭਾਲ ਲਵੇਗੀ। ਫੋਰਸ ਦੀ ਸਿਖਲਾਈ ਪੂਰੀ ਹੋ ਚੁੱਕੀ ਹੈ। ਜਲਦੀ ਹੀ ਮੁੱਖ ਮੰਤਰੀ ਇਸ ਫੋਰਸ ਨੂੰ ਤਾਇਨਾਤ ਕਰਨ ਲਈ ਹਰੀ ਝੰਡੀ ਦੇਣਗੇ। ਫੋਰਸ ਵਿੱਚ 1500 ਜਵਾਨ ਸ਼ਾਮਲ ਹਨ। ਇਸ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਹਨ। ਇਸ ਫੋਰਸ ਨੂੰ ਹਾਈਵੇਅ 'ਤੇ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕੋਲ ਸਾਰੇ ਆਧੁਨਿਕ ਵਾਹਨ ਅਤੇ ਉਪਕਰਨ ਹੋਣਗੇ।

2 ਵੰਦੇ ਭਾਰਤ ਟ੍ਰੇਨਾਂ

2 ਵੰਦੇ ਭਾਰਤ ਟ੍ਰੇਨਾਂ ਜਨਵਰੀ ਦੇ ਪਹਿਲੇ ਹਫ਼ਤੇ ਉਪਲਬਧ ਹੋਣਗੀਆਂ। ਇਨ੍ਹਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਦਸੰਬਰ ਨੂੰ ਅਯੁੱਧਿਆ ਵਿੱਚ ਕੀਤਾ ਸੀ। ਇਸ 'ਚ ਪਹਿਲੀ ਟਰੇਨ 4 ਜਨਵਰੀ ਅਤੇ ਦੂਜੀ 6 ਜਨਵਰੀ ਤੋਂ ਸ਼ੁਰੂ ਹੋਵੇਗੀ। ਅੰਮ੍ਰਿਤਸਰ ਤੋਂ ਚੱਲਣ ਵਾਲੀ ਵੰਦੇ ਭਾਰਤ ਟਰੇਨ ਜਲੰਧਰ ਅਤੇ ਲੁਧਿਆਣਾ ਵਿਖੇ 2-2 ਮਿੰਟ ਰੁਕੇਗੀ। ਕਟੜਾ ਜਾਣ ਵਾਲੀ ਟਰੇਨ ਦਾ ਜਲੰਧਰ ਅਤੇ ਲੁਧਿਆਣਾ ਵਿਖੇ 2-2 ਮਿੰਟ ਦਾ ਸਟਾਪੇਜ ਹੋਵੇਗਾ।

ਸਰਕਾਰੀ ਹਸਪਤਾਲਾਂ ਵਿੱਚ ਐਕਸ-ਰੇ-ਅਲਟਰਾਸਾਊਂਡ ਦੀ ਸਹੂਲਤ

ਸੂਬੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਵੀ ਮਿਲਣਗੀਆਂ। ਲੋਕਾਂ ਨੂੰ ਹੁਣ ਸਰਕਾਰੀ ਹਸਪਤਾਲਾਂ ਵਿੱਚ ਐਕਸਰੇ ਅਤੇ ਅਲਟਰਾਸਾਊਂਡ ਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ। ਇਹ ਪ੍ਰਕਿਰਿਆ 26 ਜਨਵਰੀ ਤੱਕ ਪੂਰੀ ਕਰ ਲਈ ਜਾਵੇਗੀ।

1800 ਪੁਲਿਸ ਮੁਲਾਜ਼ਮਾਂ ਦੀ ਭਰਤੀ

ਪੰਜਾਬ ਪੁਲਿਸ ਵਿੱਚ ਇਸ ਮਹੀਨੇ 1800 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਪੁਲਿਸ ਨੇ ਭਰਤੀ ਪ੍ਰਕਿਰਿਆ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦੀ ਪ੍ਰਕਿਰਿਆ ਇਸ ਮਹੀਨੇ ਦੀ 15 ਜਨਵਰੀ ਤੱਕ ਪੂਰੀ ਕਰ ਲਈ ਜਾਵੇਗੀ। ਨਾਲ ਹੀ, ਇਹ ਭਰਤੀ ਪ੍ਰਕਿਰਿਆ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਈ ਜਾਵੇਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget