Lok Sabha Election: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਮੁਸ਼ਕਿਲਾਂ ਵਧਦੀਆਂ ਜਾਪ ਰਹੀਆਂ ਹਨ। ਆਪ ਵੱਲੋਂ ਕੀਤੇ ਜਾਂਦੇ ਪ੍ਰਦਰਸ਼ਨਾਂ ਦੌਰਾਨ 10 ਵਿੱਚੋਂ ਮਹਿਜ਼ 3 ਨੇ ਹੀ ਇਨ੍ਹਾਂ ਵਿੱਚ ਹਿੱਸਾ ਲਿਆ ਜਦੋਂ ਕਿ ਬਾਕੀ ਇਸ ਦੌਰਾਨ ਨਜ਼ਰ ਹੀ ਨਹੀਂ ਆਏ।
ਆਪ ਦੇ ਸਾਂਸਦਾਂ ਉੱਤੇ ਇੱਕ ਨਜ਼ਰ
ਰਾਘਵ ਚੱਢਾ
ਆਪ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਅੱਖ ਦੀ ਸਰਜਰੀ ਲਈ ਲੰਡਨ ਗਏ ਹੋਏ ਹਨ ਹਾਲਾਂਕਿ ਉਨ੍ਹਾਂ ਦੀ ਪਤਨੀ ਆਪਣੀ ਫਿਲਮ ਚਮਕੀਲਾ ਲਈ ਪਹਿਲਾਂ ਹੀ ਵਾਪਸ ਆ ਗਏ ਸਨ। ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਘਵ ਚੱਢਾ ਨੇ ਸੋਸ਼ਲ ਮੀਡੀਆ ਉੱਤੇ ਜ਼ਰੂਰ ਪੋਸਟਾਂ ਸਾਂਝੀਆਂ ਕੀਤੀਆਂ ਪਰ ਉਹ ਇਸ ਦੌਰਾਨ ਲੰਡਨ ਵਿੱਚ ਹੀ ਰਹੇ।
ਸਵਾਤੀ ਮਾਲੀਵਾਲ
ਦਿੱਲੀ ਤੋਂ ਸੰਸਦ ਮੈਂਬਰ ਸਵਾਤੀ ਮਾਲੀਵਾਲ ਵੀ ਅਮਰੀਕਾ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਭੈਣ ਬਿਮਾਰ ਹੈ ਜਿਸ ਲਈ ਉਨ੍ਹਾਂ ਦਾ ਉੱਥੇ ਰਹਿਣਾ ਬਹੁਤ ਜ਼ਰੂਰੀ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।
ਹਰਭਜਨ ਸਿੰਘ
ਕ੍ਰਿਕਟਰ ਤੋਂ ਸੰਸਦ ਮੈਂਬਰ ਬਣੇ ਹਰਭਜਨ ਸਿੰਘ ਨੇ ਸਿਆਸੀ ਗਤੀਵਿਧੀਆਂ ਵਿੱਚ ਕਦੇ ਹਿੱਸਾ ਹੀ ਨਹੀਂ ਲਿਆ। ਉਹ ਕੇਜਰੀਵਾਲ ਦੀ ਗ੍ਰਿਫ਼ਤਾਰੀ ਉੱਤੇ ਵੀ ਚੁੱਪ ਰਹੀ ਹੈ। ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਝ ਖ਼ਾਸ ਸਾਂਝਾ ਨਹੀਂ ਕੀਤਾ।
ਅਸ਼ੋਕ ਕੁਮਾਰ ਮਿੱਤਲ
ਪੰਜਾਬ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ‘ਆਪ’ ਦੇ ਸੰਸਦ ਮੈਂਬਰ ਮਿੱਤਲ ਵੀ ਪਾਰਟੀ ਗਤੀਵਿਧੀਆਂ ਤੋਂ ਕਾਫੀ ਹੱਦ ਤੱਕ ਗੈਰਹਾਜ਼ਰ ਰਹੇ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਸੀ।
ਸੰਜੀਵ ਅਰੋੜਾ
ਸੰਜੀਵ ਅਰੋੜਾ ਵੀ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਗ਼ਾਇਬ ਹੀ ਰਹੇ ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਹੈ ਕਿ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋਣ ਦਾ ਕਾਰਨ ਪਾਰਟੀ ਦੇ ਹੋਰ ਰੁਝੇਵੇ ਦੱਸਿਆ।
ਬਲਬੀਰ ਸਿੰਘ ਸੀਚੇਵਾਲ
ਉੱਥੇ ਹੀ ਬਲਬੀਰ ਸਿੰਘ ਸੀਚੇਵਾਲ ਨੂੰ ਵੀ ਪਾਰਟੀ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਖਿਆ ਨਹੀਂ ਗਿਆ। ਉਹ ਵੀ ਜ਼ਿਆਦਾਤਰ ਪਾਰਟੀਆਂ ਦੀਆਂ ਗਤੀਵਿਧੀਆਂ ਤੋਂ ਦੂਰ ਹੀ ਰਹਿੰਦੇ ਹਨ।
ਬਿਕਰਮਜੀਤ ਸਾਹਨੀ
ਜੇ ਗੱਲ ਬਿਕਰਮਜੀਤ ਸਿੰਘ ਸਾਹਨੀ ਦੀ ਕੀਤੀ ਜਾਵੇ ਤਾਂ ਉਹ ਵੀ ਕਿਤੇ ਪਾਰਟੀ ਦੇ ਪ੍ਰਦਰਸ਼ਨਾਂ ਵਿੱਚ ਦਿਖਾਈ ਨਹੀਂ ਦਿੱਤੇ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਵੀ ਇਸ ਨੂੰ ਲੈ ਕੇ ਚੁੱਪੀ ਵੱਟੀ ਹੋਈ ਹੈ।