ਪੜਚੋਲ ਕਰੋ

Stubble burning: ਸਰਕਾਰ ਦਾ ਵੱਡਾ ਦਾਅਵਾ: ਲਗਾਤਾਰ ਯਤਨਾਂ ਵਜੋਂ ਪੰਜਾਬ 'ਚ ਪਿਛਲੇ ਦੋ ਸਾਲਾਂ 'ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ 70% ਕਮੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਪਰੀਮ ਕੋਰਟ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ 'ਚ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।  ਆਪ ਨੇ...

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਪਰੀਮ ਕੋਰਟ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ 'ਚ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ।  ਆਪ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਦਿੱਲੀ ਦੀ ਭਿਆਨਕ ਪ੍ਰਦੂਸ਼ਣ ਸਥਿਤੀ ਲਈ ਸਿਰਫ਼ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ ਕਿਉਂਕਿ ਮਾਣਯੋਗ ਅਦਾਲਤ ਨੇ ਯੂਪੀ, ਹਰਿਆਣਾ,ਰਾਜਸਥਾਨ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਸਮੱਸਿਆ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।

 ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ, ਅਹਿਬਾਬ ਗਰੇਵਾਲ ਅਤੇ ਬੱਬੀ ਬਾਦਲ ਦੇ ਨਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਹਵਾ ਪਾਣੀ ਅਤੇ ਵਾਤਾਵਰਣ ਦੇ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮਾਨ ਸਰਕਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ, ਜਿਸ ਦੇ  ਚਂਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ ਕਿਉਂਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ।

 ਕੰਗ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ ਪਰ ਸਾਡੀ ਸਰਕਾਰ ਨੇ ਬਾਇਓਫਿਊਲ ਫੈਕਟਰੀਆਂ ਵਜੋਂ ਵਿਕਲਪ ਮੁਹੱਈਆ ਕਰਵਾਏ ਹਨ ਜੋ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਖਰੀਦਦੀਆਂ ਹਨ। ਇਹ ਕਿਸਾਨਾਂ ਦੀ ਮਦਦ ਕਰਦਾ ਹੈ ਕਿਉਂਕਿ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਪੈਂਦੀ ਅਤੇ ਉਨ੍ਹਾਂ ਨੂੰ ਇਸ ਲਈ ਚੰਗੇ ਪੈਸੇ ਵੀ ਮਿਲਦੇ ਹਨ।  ਕੰਗ ਨੇ ਕਿਹਾ ਕਿ ਅੱਜ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨ ਜ਼ਿੰਮੇਵਾਰ ਨਹੀਂ ਹਨ, ਇਸ ਲਈ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਹਰ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।

 ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਸਰਕਾਰ ਅਤੇ ਮੋਦੀ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਫੰਡ ਸਥਾਪਤ ਕਰਨ ਲਈ ਕਿਹਾ ਹੈ ਪਰ ਕੇਂਦਰ ਸਰਕਾਰ ਨੇ ਸਾਡੇ ਪ੍ਰਸਤਾਵ ਨੂੰ ਠੁਕਰਾ ਦਿੱਤਾ।  ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਸਾਰੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

 ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਪੰਜਾਬ ਵਿੱਚ 4 ਪੜਾਵਾਂ ਵਿੱਚ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਇਆ ਹੈ ਅਤੇ ਅਸੀਂ ਮੂੰਗੀ 'ਤੇ ਘੱਟੋ ਘੱਟ ਸਮਰਥਨ ਮੁੱਲ ਦੇ ਕੇ, ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਆਦਿ ਦੇ ਕੇ ਫਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੇ ਹਾਂ।

 ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਚਾਵਲ ਨਹੀਂ ਖਾਂਦੇ ਪਰ ਹਰੀ ਕ੍ਰਾਂਤੀ ਦੌਰਾਨ ਪੰਜਾਬ ਸਾਡੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਅੱਗੇ ਆਇਆ ਸੀ, ਇਸ ਲਈ ਹੁਣ ਕੇਂਦਰ ਸਰਕਾਰ ਦੀ ਵਾਰੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਮਦਦ ਕਰੇ।  ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਇੱਥੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਤੁਰੰਤ ਵਿਸ਼ੇਸ਼ ਵਿੱਤੀ ਪੈਕੇਜ ਦੇਵੇ।  ਹੋਰ ਫਸਲੇ ਜਿਵੇਂ ਕਪਾਹ, ਮੱਕੀ, ਨਿੰਬੂ ਜਾਤੀ ਦੇ ਫਲਾਂ ਅਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਕੋਲ ਝੋਨੇ ਅਤੇ ਕਣਕ ਤੋਂ ਇਲਾਵਾ ਹੋਰ ਵਿਕਲਪ ਵੀ ਮੌਜੂਦ ਹੋਣ।  ਕੇਂਦਰ ਸਰਕਾਰ ਨੂੰ ਵੀ ਇਸ ਮੁੱਦੇ ਨਾਲ ਨਜਿੱਠਣ ਲਈ ਲੋੜੀਂਦਾ ਫੰਡ ਕਾਇਮ ਕਰਨਾ ਚਾਹੀਦਾ ਹੈ।

ਟਾਪ ਹੈਡਲਾਈਨ

Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਨਗਮ ਨਿਗਮ 'ਚ ਵਿਜੀਲੈਂਸ ਦੀ Raid, ਪ੍ਰਾਪਰਟੀ ਟੈਕਸ ਇੰਸਪੈਕਟਰ ਕਾਬੂ; ਮੱਚੀ ਹਫੜਾ-ਦਫੜੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...
ਪੰਜਾਬ 'ਚ ਵੱਡੀ ਵਾਰਦਾਤ, ਹੁਣ ਲੁਧਿਆਣਾ ਦੇ ਇੱਕ ਹੋਰ ਗੁਰਦੁਆਰੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, 2 ਹਮਲਾਵਰਾਂ ਨੇ ਬਾਬੇ ਦੇ ਕਮਰੇ ਨੂੰ ਬਣਾਇਆ ਨਿਸ਼ਾਨਾ...
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
Embed widget