ਪੜਚੋਲ ਕਰੋ
Advertisement
70 ਹਜ਼ਾਰ ਪੰਜਾਬੀਆਂ ਨੂੰ ਮਿਲੀ ਗੈਰ ਕਾਨੂੰਨੀ ਢੰਗ ਨਾਲ ਪੈਨਸ਼ਨ, ਨੋਟਿਸ ਮਗਰੋਂ ਵੀ ਨਹੀਂ ਹੋਈ ਵਸੂਲੀ
ਪੰਜਾਬ ਵਿੱਚ 70 ਹਜ਼ਾਰ ਲੋਕਾਂ ਨੇ ਵੱਖ-ਵੱਖ ਕਿਸਮਾਂ ਦੇ ਸਰਟੀਫਿਕੇਟ ਦੇ ਕੇ ਗੈਰ ਕਾਨੂੰਨੀ ਢੰਗ ਨਾਲ ਬੁਢਾਪਾ ਜਾਂ ਹੋਰ ਸਮਾਜਿਕ ਪੈਨਸ਼ਨ ਪ੍ਰਾਪਤ ਕੀਤੀ ਹੈ।
ਚੰਡੀਗੜ੍ਹ: ਪੰਜਾਬ ਵਿੱਚ 70 ਹਜ਼ਾਰ ਲੋਕਾਂ ਨੇ ਵੱਖ-ਵੱਖ ਕਿਸਮਾਂ ਦੇ ਸਰਟੀਫਿਕੇਟ ਦੇ ਕੇ ਗੈਰ ਕਾਨੂੰਨੀ ਢੰਗ ਨਾਲ ਬੁਢਾਪਾ ਜਾਂ ਹੋਰ ਸਮਾਜਿਕ ਪੈਨਸ਼ਨ ਪ੍ਰਾਪਤ ਕੀਤੀ ਹੈ।ਨੋਟਿਸ ਜਾਰੀ ਕਰਨ ਮਗਰੋਂ ਵੀ ਸਰਕਾਰ ਇਨ੍ਹਾਂ ਲੋਕਾਂ ਤੋਂ ਵਸੂਲੀ ਨਹੀਂ ਕਰ ਸਕੀ ਹੈ।
ਸਮਾਜਿਕ ਸੁਰੱਖਿਆ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਪੈਨਸ਼ਨ ਗ਼ਲਤ ਢੰਗ ਨਾਲ ਕੱਟੀ ਗਈ ਹੈ, ਤਾਂ ਉਹ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਅਗਵਾਈ ਵਾਲੀ ਕਮੇਟੀ ਵਿੱਚ ਇਤਰਾਜ਼ ਕਰ ਸਕਦੇ ਹਨ।
ਅਧਿਕਾਰੀਆਂ ਅਨੁਸਾਰ, 162 ਕਰੋੜ ਰੁਪਏ ਦਾ ਘੁਟਾਲਾ 2015 ਵਿੱਚ ਸ਼ੁਰੂ ਹੋਇਆ ਸੀ।ਉਸ ਸਮੇਂ ਹਜ਼ਾਰਾਂ ਲੋਕਾਂ ਨੇ ਜਾਅਲੀ ਦਸਤਾਵੇਜ਼ਾਂ ਰਾਹੀਂ ਬੁਢਾਪਾ ਪੈਨਸ਼ਨ ਲਈ ਅਰਜ਼ੀ ਦਿੱਤੀ ਸੀ। ਇਸਦੇ ਨਾਲ ਹੀ ਦਿਵਯਾਂਗ ਅਤੇ ਹੋਰ ਸ਼੍ਰੇਣੀਆਂ ਵਿੱਚ ਵੀ ਅਰਜ਼ੀਆਂ ਪ੍ਰਾਪਤ ਹੋਈਆਂ।ਸਭ ਤੋਂ ਵੱਧ ਜਾਅਲੀ ਲਾਭਪਾਤਰੀ ਸੰਗਰੂਰ, ਬਠਿੰਡਾ, ਅੰਮ੍ਰਿਤਸਰ, ਮੁਕਤਸਰ ਅਤੇ ਮਾਨਸਾ ਤੋਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement