Punjab Govt Teachers Tour: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕ ਫਿਨਲੈਂਡ ਜਾਣਗੇ। ਪ੍ਰਾਇਮਰੀ ਜਮਾਤਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਖੇ ਤਿੰਨ ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ 'ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।


ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪਹਿਲਾਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਬਾਅਦ ਵਿੱਚ ਆਈਆਈਐਮ ਅਹਿਮਦਾਬਾਦ ਵਿਖੇ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਵੀ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ਨੇ ਅਧਿਆਪਕਾਂ ਨੂੰ ਫਿਨਲੈਂਡ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਿੱਖਿਆ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।



ਅਗਲੇ ਮਹੀਨੇ 72 ਅਧਿਆਪਕਾਂ ਦੀ ਟੀਮ ਫਿਨਲੈਂਡ ਲਈ ਰਵਾਨਾ ਹੋਵੇਗੀ। ਚੋਣ ਪ੍ਰਕਿਰਿਆ ਆਨਲਾਈਨ ਹੀ ਪੂਰੀ ਕੀਤੀ ਜਾਵੇਗੀ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਨੇ ਇਸ ਸਬੰਧੀ ਅਧਿਆਪਕਾਂ ਤੋਂ ਅਰਜ਼ੀਆਂ ਮੰਗੀਆਂ ਹਨ।


ਕੌਂਸਲ ਅਨੁਸਾਰ ਅਪਲਾਈ ਕਰਨ ਵਾਲੇ ਅਧਿਆਪਕਾਂ ਖ਼ਿਲਾਫ਼ ਕੋਈ ਚਾਰਜਸ਼ੀਟ, ਜਾਂਚ ਜਾਂ ਕਿਸੇ ਕਿਸਮ ਦਾ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ। ਇਸ ਤੋਂ ਇਲਾਵਾ ਉਮੀਦਵਾਰ ਨੂੰ ਆਪਣੀ ਅਰਜ਼ੀ ਦੇ ਨਾਲ ਚੰਗੇ ਕੰਮ ਦੇ ਸਮਰਥਨ ਵਿੱਚ 20 ਸਿਫ਼ਾਰਸ਼ਾਂ ਵੀ ਦੇਣੀਆਂ ਹੋਣਗੀਆਂ।


ਜਿਸ ਵਿੱਚ 10 ਮੌਜੂਦਾ ਵਿਦਿਆਰਥੀਆਂ ਅਤੇ 10 ਸਾਬਕਾ ਵਿਦਿਆਰਥੀਆਂ ਦੀਆਂ ਸਿਫ਼ਾਰਸ਼ਾਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਯੋਗ ਉਮੀਦਵਾਰਾਂ ਨੂੰ ਈ-ਪੰਜਾਬ ਆਈਡੀ ਰਾਹੀਂ ਸਿਖਲਾਈ ਲਿੰਕ 'ਤੇ ਅਪਲਾਈ ਕਰਨਾ ਹੋਵੇਗਾ, ਜਿਸ ਦੀ ਤਸਦੀਕ 27 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਕੀਤੀ ਜਾਵੇਗੀ।


 



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.


Education Loan Information:

Calculate Education Loan EMI