ਪੜਚੋਲ ਕਰੋ

ਮੋਹਾਲੀ ’ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ

Punjab News: ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ ਵੱਲੋਂ ਐਸ.ਏ.ਐਸ. ਨਗਰ ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ।

Punjab News: ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 6 ਮਾਰਚ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੀ ਕੁੱਲ ਰਾਖਵੀਂ ਕੀਮਤ ਤਕਰੀਬਨ 2100 ਕਰੋੜ ਰੁਪਏ ਬਣਦੀ ਹੈ।  

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਮਾਡਾ ਵੱਲੋਂ ਇਸ ਬੋਲੀ ਪ੍ਰਕਿਰਿਆ ਨੂੰ ਸੁਚਾਰੂ ਤੇ ਸੁਖਾਲਾ ਬਣਾਉਣ ਤੋਂ ਇਲਾਵਾ ਬੋਲੀਕਾਰਾਂ ਦੀ ਮਦਦ ਵਾਸਤੇ ਈਮੇਲ helpdesk@gmada.gov.in ਜਾਰੀ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਈ-ਨਿਲਾਮੀ ਸਬੰਧੀ ਜਾਂ ਬੋਲੀ ਲਗਾਉਣ ਵਿੱਚ ਸਮੱਸਿਆ ਆਉਣ ਉਤੇ ਇਸ ਈਮੇਲ ਰਾਹੀਂ ਸਹਾਇਤਾ ਪ੍ਰਾਪਤ ਕਰ ਸਕੇ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਗਮਾਡਾ ਵੱਲੋਂ ਇਸ ਈ-ਨਿਲਾਮੀ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਜਾਇਦਾਦਾਂ ਪੇਸ਼ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 6 ਗਰੁੱਪ ਹਾਊਸਿੰਗ ਸਾਈਟਾਂ, ਇਕ ਸਕੂਲ ਸਾਈਟ, ਇਕ ਹੋਟਲ ਸਾਈਟ, ਇਕ ਨਰਸਿੰਗ ਹੋਮ ਸਾਈਟ, 9 ਆਈ.ਟੀ. ਉਦਯੋਗਿਕ ਪਲਾਟ, ਦੋ ਵਪਾਰਕ ਚੰਕ ਸਾਈਟਾਂ ਅਤੇ ਲਗਭਗ 57 ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ। ਇਹ ਜਾਇਦਾਦਾਂ ਏਅਰੋਸਿਟੀ, ਸੈਕਟਰ 83-ਅਲਫ਼ਾ, ਸੈਕਟਰ 66-ਬੀਟਾ, ਆਈ.ਟੀ. ਸਿਟੀ ਸੈਕਟਰ 101-ਅਲਫ਼ਾ ਅਤੇ ਐਸ.ਏ.ਐਸ. ਨਗਰ ਦੀਆਂ ਹੋਰ ਪ੍ਰਮੁੱਖ ਥਾਵਾਂ ’ਤੇ ਸਥਿਤ ਹਨ।

ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰ ਜਾਇਦਾਦਾਂ ਦੇ ਵੇਰਵੇ ਈ-ਨਿਲਾਮੀ ਪੋਰਟਲ https://puda.e-auctions.in ਉਤੇ ਦੇਖ ਸਕਦੇ ਹਨ। ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਬੋਲੀ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਵਾਲੇ ਬੋਲੀਕਾਰਾਂ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ, ਭੁਗਤਾਨ ਕਰਨ ਦਾ ਤਰੀਕਾ, ਸਾਈਟਾਂ ਦਾ ਆਕਾਰ, ਸਥਾਨ ਆਦਿ ਨੂੰ ਇਸ ਪੋਰਟਲ ’ਤੇ ਅਪਲੋਡ ਕੀਤਾ ਜਾਵੇਗਾ। ਬੋਲੀਕਾਰ ਨੂੰ ਸਾਈਟ ਲਈ ਨਿਰਧਾਰਤ ਰਾਖਵੀਂ ਕੀਮਤ ਤੋਂ ਵੱਧ ਬੋਲੀ ਲਗਾਉਣੀ ਪਵੇਗੀ। ਉਨ੍ਹਾਂ ਦੱਸਿਆ ਕਿ ਬੋਲੀ ਲਗਾਉਣ ਦੀ ਗਿਣਤੀ ’ਤੇ ਕੋਈ ਰੋਕ ਨਹੀਂ ਹੋਵੇਗੀ ਅਤੇ ਬੋਲੀਕਾਰ ਆਪਣੀ ਇੱਛਾ ਮੁਤਾਬਕ ਬੋਲੀ ਵਿੱਚ ਸੋਧ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਗਮਾਡਾ ਅੰਤਿਮ ਬੋਲੀ ਦੀ ਕੀਮਤ ਦਾ 10 ਫ਼ੀਸਦ ਭੁਗਤਾਨ ਪ੍ਰਾਪਤ ਕਰਨ ’ਤੇ ਸਫ਼ਲ ਬੋਲੀਕਾਰਾਂ ਨੂੰ ਸਾਈਟਾਂ ਅਲਾਟ ਕਰੇਗੀ ਅਤੇ ਸਾਈਟਾਂ ਦਾ ਕਬਜ਼ਾ ਨਿਲਾਮੀ (ਆਕਸ਼ਨ) ਨੀਤੀ ਦੇ ਨਿਯਮਾਂ ਅਤੇ ਸ਼ਰਤਾਂ ਮੁਤਾਬਕ ਸੌਂਪਿਆ ਜਾਵੇਗਾ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget