ਅੰਮ੍ਰਿਤਸਰ ਆਈਈਡੀ ਮਾਮਲੇ 'ਚ 7ਵੀਂ ਗ੍ਰਿਫ਼ਤਾਰੀ, ਮੁਲਜ਼ਮ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ
ਆਈਈਡੀ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੀਪੂ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਅੰਮ੍ਰਿਤਸਰ: ਆਈਈਡੀ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੀਪੂ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।ਅੰਮ੍ਰਿਤਸਰ ਪੁਲਿਸ ਵੱਲੋਂ ਆਈਈਡੀ ਮਾਮਲੇ 'ਚ ਅੱਜ ਸੱਤਵੀਂ ਗ੍ਰਿਫ਼ਤਾਰੀ ਕੀਤੀ ਗਈ ਤੇ ਅੰਮ੍ਰਿਤਸਰ ਪੁਲਿਸ ਤੋਂ ਇਲਾਵਾ ਏਜੀਟੀਐਫ ਦੀਆਂ ਟੀਮਾਂ ਤੇ ਐਸਐਸਓਸੀ ਦੀਆਂ ਟੀਮਾਂ ਨੇ ਅੱਜ ਦੀਪਕ ਉਰਫ ਦੀਪੂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ।
ਥਾਣਾ ਰਣਜੀਤ ਐਵਨਿਊ ਦੇ ਐਸਐਚਓ ਜਸਪਾਲ ਸਿੰਘ ਨੇ ਦੱਸਿਆ ਕਿ ਦੀਪੂ ਨੂੰ ਆਈਈਡੀ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਤੇ ਅਦਾਲਤ ਨੇ ਦੀਪੂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਪੰਜਾਬ ਪੁਲਿਸ ਦੇ ਸਬਇੰਸਪੈਕਟਰ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਆਈਈਡੀ ਲਗਾਉਣ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸਾਰੇ ਮੁਲਜ਼ਮ ਤਰਨਤਾਰਨ ਜ਼ਿਲ੍ਹੇ ਨਾਲ ਸਬੰਧ ਰੱਖਦੇ ਹਨ।ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਪਾਲ ਸਿੰਘ, ਫਤਹਿਬੀਰ ਸਿੰਘ, ਰਜਿੰਦਰ ਸਿੰਘ, ਖੁਸ਼ਹਾਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ। ਜਦਕਿ ਵਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗੋਇੰਦਵਾਲ ਜੇਲ ਤੋਂ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਇਸ ਕੇਸ 'ਚ ਨਾਮਜ਼ਦ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :