ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਮੁੜ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਲਈ ਮੁਲਾਜ਼ਮਾਂ ਨੂੰ ਅਜੇ ਹੋਰ ਉਡੀਕ ਕਰਨੀ ਪਏਗੀ। ਸਰਕਾਰ ਵੱਲੋਂ ਪਹਿਲਾਂ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਵਾਧਾ ਕੀਤਾ ਗਿਆ ਹੈ।

Continues below advertisement


ਦੱਸ ਦਈਏ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦਾ ਵਾਅਦਾ ਕੀਤੀ ਸੀ। ਸਰਕਾਰ ਚਾਰ ਸਾਲ ਬੀਤ ਜਾਣ 'ਤੇ ਵੀ ਇਸ ਨੂੰ ਲਾਗੂ ਨਹੀਂ ਕਰ ਸਕੀ। ਸਾਲ 2019 ਦੀ ਦੀਵਾਲੀ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਚੰਡੀਗੜ੍ਹ ਵੱਲੋਂ ਕੀਤੇ ਸੰਘਰਸ਼ ਦੌਰਾਨ ਦਸੰਬਰ 2019 ਤੱਕ ਰਿਪੋਰਟ ਪੇਸ਼ ਕਰਨ ਦੀ ਗੱਲ ਕਹੀ ਸੀ। ਇਸ ਨੂੰ ਬਾਅਦ ਵਿੱਚ ਫਰਵਰੀ 2020 ਦੇ ਬਜਟ ਸੈਸ਼ਨ ਤੱਕ ਟਾਲ ਦਿੱਤਾ ਗਿਆ।


ਪੰਜਾਬ ਦੇ 10 ਲੱਖ ਦੇ ਕਰੀਬ ਮੁਲਾਜ਼ਮ ਸੋਧੇ ਹੋਏ ਤਨਖਾਹ ਕਮਿਸ਼ਨ ਤੋਂ ਵਾਂਝੇ ਹਨ, ਉਥੇ ਹੀ ਪੈਨਸ਼ਰਾਂ ਨੂੰ ਵੀ ਸੋਧੀ ਹੋਈ ਪੈਨਸ਼ਨ ਜਾਂ ਮਹਿੰਗਾਈ ਭੱਤਾ ਨਹੀਂ ਮਿਲ ਰਿਹਾ।


ਇਹ ਵੀ ਪੜ੍ਹੋ: PUBG Mobile India Launch: ਛੇਤੀ ਮੁੜ ਲਾਂਚ ਹੋ ਸਕਦੀ PUBG, ਭਾਰਤ ਸਰਕਾਰ ਨਾਲ ਗੱਲਬਾਤ ਪਿੱਛੋਂ ਕੰਪਨੀ ਨੇ ਦਿੱਤਾ ਇਹ ਬਿਆਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904