Punjab Police: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸਫਲ ਗੁਪਤ ਕਾਰਵਾਈ ਕਰਦੇ ਹੋਏ ਯੂਕੇ ਸਥਿਤ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਉਨ੍ਹਾਂ ਦੇ ਨਾਲ ਜੁੜੇ ਹੋਰ ਤੱਤਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ (Gaurav yadav) ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਨੇ 4.5 ਕਿਲੋ ਹੈਰੋਇਨ, 2 ਗਲਾਕ ਪਿਸਤੌਲ (9 ਐਮ.ਐਮ.), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜ਼ਿਗਾਨਾ ਪਿਸਤੌਲ (30 ਬੋਰ), 16 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿੱਚ NDPS ਐਕਟ ਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਅਪਰੇਸ਼ਨ ਤਹਿਤ ਨਾ ਸਿਰਫ਼ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ 'ਤੇ ਵੱਡਾ ਹਮਲਾ ਕੀਤਾ ਗਿਆ ਹੈ, ਸਗੋਂ ਇਨ੍ਹਾਂ ਦੀ ਸਪਲਾਈ ਨਾਲ ਜੁੜੇ ਪਿਛਲੇ ਤੇ ਸੰਭਾਵਿਤ ਨੈੱਟਵਰਕਾਂ ਦਾ ਪਤਾ ਲਗਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ |
ਪੁਲਿਸ ਦਾ ਕਹਿਣਾ ਹੈ ਕਿ ਇਹ ਗਿਰੋਹ ਅੰਤਰਰਾਸ਼ਟਰੀ ਨਸ਼ਾ ਤਸਕਰੀ ਤੇ ਹਥਿਆਰਾਂ ਦੀ ਸਪਲਾਈ ਵਿੱਚ ਸਰਗਰਮ ਸੀ। ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਰ ਸਬੰਧਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਕਿਹੜੀਆਂ ਵਾਰਦਾਤਾਂ 'ਚ ਹੋਈ ਅਤੇ ਉਨ੍ਹਾਂ ਦਾ ਸਰੋਤ ਕੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।