ਪੜਚੋਲ ਕਰੋ

ਪ੍ਰਕਾਸ਼ ਪੁਰਬ ਮੌਕੇ 8 ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਪੁੱਜਣ ਦੀ ਉਮੀਦ, SGPC ਵੱਲੋਂ ਪ੍ਰਬੰਧ ਮੁਕੰਮਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨਾਂ ’ਚ ਅੱਠ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ।

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨਾਂ ’ਚ ਅੱਠ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ।

ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ ਅਧਾਰਿਤ ਕੱਲ ਵਿਲੱਖਣ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7 ਵਜੇ ਤੋਂ ਦੇਰ ਰਾਤ ਤੱਕ ਚੱਲੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਉਲੀਕੇ ਗਏ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਤੋਂ ਪੜਤਾਲ ਗਾਇਨ ਸ਼ੈਲੀ ਦਾ ਕੀਰਤਨ ਸਮਾਗਮ ਆਰੰਭਿਆ ਗਿਆ ਹੈ। ਇਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਪੁਰਾਤਨ ਸ਼ੈਲੀ ਅਨੁਸਾਰ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਣ ਵਾਲਾ ਵਿਸ਼ਾਲ ਨਗਰ ਕੀਰਤਨ ਵੀ ਅਲੌਕਿਕ ਹੋਵੇਗਾ। ਇਹ ਨਗਰ ਕੀਰਤਨ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।

ਨਗਰ ਕੀਰਤਨ ਵਿਚ ਸਕੂਲਾਂ, ਕਾਲਜਾਂ ਦੇ ਤਿੰਨ ਹਜ਼ਾਰ ਦੇ ਵਿਦਿਆਰਥੀ ਹਿੱਸਾ ਲੈਣਗੇ। ਇਸ ਤੋਂ ਇਲਾਵਾ ਅਫ਼ਗਾਨੀ, ਖੋਸਤੀ ਸੰਗਤ ਦੇ ਨਾਲ-ਨਾਲ ਜੰਮੂ ਕਸ਼ਮੀਰ, ਦੁਬਈ ਆਦਿ ਤੋਂ ਵੀ ਸ਼ਰਧਾਲੂ ਪੁੱਜਣਗੇ। ਡਾ. ਰੂਪ ਸਿੰਘ ਨੇ 14 ਅਕਤੂਬਰ ਦੀ ਰਾਤ ਨੂੰ ਹਰ ਸਾਲ ਦੀ ਤਰ੍ਹਾਂ ਰਾਗ ਦਰਬਾਰ ਵੀ ਸਜਾਇਆ ਜਾਵੇਗਾ। ਰਾਗ ਦਰਬਾਰ ਦੀ ਪ੍ਰੰਪਰਾ ਬੀਤੇ ਲੰਮੇ ਅਰਸੇ ਤੋਂ ਚਲਦੀ ਆ ਰਹੀ ਹੈ, ਜਿਸ ਨਾਲ ਸੰਗਤਾਂ ਭਾਵਨਾਤਮਿਕ ਤੌਰ ’ਤੇ ਜੁੜੀਆਂ ਹੋਈਆਂ ਹਨ। ਹੋਰ ਸਮਾਗਮਾਂ ਸਬੰਧੀ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ 15 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਦੌਰਾਨ 52 ਕਿਰਤੀਆਂ ਨੂੰ 11-11 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ 52 ਹੋਣਹਾਰ ਪਰ ਲੋੜਵੰਦ ਵਿਦਿਆਰਥੀਆਂ ਨੂੰ ਇਕ ਸਾਲ ਦੀ ਫੀਸ ਦਿੱਤੀ ਜਾਵੇਗੀ। ਬੀਤੇ ਦਿਨਾਂ ਤੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਅਵੱਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਰਾਤ ਸਮੇਂ ਆਤਿਸ਼ਬਾਜ਼ੀ ਅਤੇ ਦੀਪਮਾਲਾ ਹੋਵੇਗੀ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget