Punjab news: ਸਕੂਨ ਵੈਨ ਦੇ ਹੇਠਾਂ ਆਉਣ ਨਾਲ 8 ਸਾਲਾ ਬੱਚੇ ਦੀ ਦਰਦਨਾਕ ਮੌਤ
Punjab news: ਪਿੰਡ ਬਲਾੜ੍ਹੀ ਖ਼ੁਰਦ ਵਿਖੇ 8 ਸਾਲਾ ਬੱਚੇ ਜਸਕੀਰਤ ਸਿੰਘ ਦੀ ਆਪਣੇ ਹੀ ਸਕੂਲ ਦੀ ਵੈਨ ਥੱਲ੍ਹੇ ਆਉਣ ਕਾਰਨ ਮੌਤ ਹੋ ਗਈ ਹੈ।
Punjab news: ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਬਲਾੜ੍ਹੀ ਖ਼ੁਰਦ ਵਿਖੇ 8 ਸਾਲਾ ਬੱਚੇ ਜਸਕੀਰਤ ਸਿੰਘ ਦੀ ਆਪਣੇ ਹੀ ਸਕੂਲ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਕੋਟਲਾ ਬਜਵਾੜਾ ਦੀ ਵੈਨ ਹੇਠਾਂ ਆ ਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਉੱਥੇ ਹੀ ਸਕੂਲ ਦੇ ਪ੍ਰਬੰਧਕਾਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਦੇ ਨਾਲ ਸਕੂਲ ਅੱਗੇ ਨਾਅਰੇਬਾਜ਼ੀ ਕੀਤੀ। ਮ੍ਰਿਤਕ ਬੱਚੇ ਦੇ ਦਾਦਾ ਨਛੱਤਰ ਸਿੰਘ ਅਤੇ ਚਾਚਾ ਗੁਰਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵੈਨ ਦੇ ਡਰਾਈਵਰ ਅਤੇ ਕੰਡਕਟਰ ਨੇ ਜਸਕੀਰਤ ਸਿੰਘ ਨੂੰ ਵੈਨ ਤੋਂ ਥੱਲ੍ਹੇ ਉਤਾਰ ਕੇ ਵੈਨ ਤੋਰ ਲਈ।
ਇਹ ਵੀ ਪੜ੍ਹੋ: Farmers Protest: ਅੱਥਰੂ ਗੈਸ ਦੇ ਗੋਲੇ ਸੁੱਟਣ ਨਾਲ ਨੌਜਵਾਨ ਦੀ ਮੌਤ, ਹਰਿਆਣਾ ਪੁਲਿਸ ਨੇ ਦਿੱਤਾ ਆਹ ਜਵਾਬ
ਇਸ ਕਰਕੇ ਜਸਕੀਰਤ ਸਿੰਘ ਉਕਤ ਸਕੂਲ ਵੈਨ ਦੇ ਟਾਇਰਾਂ ਹੇਠਾਂ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਚੁੱਕ ਕੇ ਇੰਡਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜਸਕੀਰਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਮ੍ਰਿਤਕ ਬੱਚੇ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਨਾਂ ਦੇ ਬੱਚੇ ਦੀ ਜਾਨ ਗਈ ਹੈ। ਗਾਰਡਨ ਵੈਲੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਦੇਵ ਸਿੰਘ ਨਾਮਧਾਰੀ ਨੇ ਕਿਹਾ ਕਿ ਉਨਾਂ ਦੀ ਹਮਦਰਦੀ ਬੱਚੇ ਦੇ ਪਰਿਵਾਰ ਨਾਲ ਹੈ ਤੇ ਉਨ੍ਹਾਂ ਦੀਆਂ ਸਾਰੀਆਂ ਗੱਡੀਆਂ ਦੇ ਕਾਗਜ਼ਾਤ ਪੂਰੇ ਹਨ।
ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵੈਨ ਨੂੰ ਕਬਜ਼ੇ 'ਚ ਲੈਂਦਿਆਂ ਹੋਇਆਂ ਵੈਨ ਦੇ ਡਰਾਇਵਰ ਦਰਸ਼ਨ ਸਿੰਘ ਤੇ ਕੰਡਕਟਰ ਸਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Maharashtra news: ਮੁੰਬਈ ਦੇ ਕਲਿਆਣ ਰੇਲਵੇ ਸਟੇਸ਼ਨ ‘ਤੇ ਮਚੀ ਹਫੜਾ-ਦਫੜੀ, 54 ਪੈਕਟਾਂ 'ਚ ਬਾਰੂਦ ਹੋਇਆ ਬਰਾਮਦ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।