ਪੜਚੋਲ ਕਰੋ

Punjab News : 'ਆਪ' ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਸਾਧਿਆ ਨਿਸ਼ਾਨਾ

 Punjab News : ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ

 Punjab News : ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ 'ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਤਾਂ ਉਨ੍ਹਾਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਫਸੋਸ ਜ਼ਾਹਰ ਕੀਤਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ 80 ਸਾਬਕਾ ਵਿਧਾਇਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਝੱਲਣ ਤੋਂ ਬਾਅਦ ਵੀ ਆਪਣੇ ਵਿਧਾਨ ਸਭਾ ਸਟਿੱਕਰ ਵਾਪਸ ਨਹੀਂ ਕੀਤੇ ਹਨ।

 ਉਨ੍ਹਾਂ ਕਿਹਾ ਕਿ ਵਿਧਾਨ ਸਭਾ ਨੇ ਹੁਣ ਸਾਰੇ ਸਾਬਕਾ ਵਿਧਾਇਕਾਂ ਨੂੰ ਸਦਨ ਦੇ ਪਿਛਲੇ ਕਾਰਜਕਾਲ ਦੌਰਾਨ ਜਾਰੀ ਕੀਤੇ ‘ਐਮਐਲਏ ਸਟਿੱਕਰ’ ਵਾਪਸ ਕਰਨ ਲਈ ਨੋਟਿਸ ਭੇਜੇ ਹਨ, ਜੋ ਕਿ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਚੋਣਾਂ ਹਾਰਨ ਤੋਂ ਬਾਅਦ ਆਪ ਹੀ ਵਾਪਸ ਕਰਨੇ ਚਾਹੀਦੇ ਸੀ। ਪਹਿਲਾਂ ਵੀ ਉਹ ਸੱਤਾ ਦੇ ਨਸ਼ੇ ਵਿੱਚ ਸਰਕਾਰੀ ਸ਼ਕਤੀਆਂ ਦੀ ਦੁਰਵਰਤੋਂ ਕਰਦੇ ਰਹੇ ਹਨ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਰਾਜਨੀਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰ ਰਹੀ ਹੈ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਇੱਕ ਇੱਕ ਕਰਕੇ ਰੋਕ ਲਗਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁਹੱਲਾ ਕਲੀਨਿਕਾਂ 'ਤੇ ਸਵਾਲ ਉਠਾਉਣ 'ਤੇ ਅਕਾਲੀ ਆਗੂਆਂ ਨੂੰ ਕਰਾਰਾ ਜਵਾਬ ਦਿੰਦਿਆਂ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ 'ਚ ਸਿਹਤ ਕ੍ਰਾਂਤੀ ਲਿਆ ਰਹੀ ਹੈ ਅਤੇ ਉਹ ਸਰਕਾਰੀ ਇਮਾਰਤਾਂ ਅਤੇ ਬੁਨਿਆਦੀ ਢਾਂਚੇ, ਜੋ ਪਿਛਲੀਆਂ ਸਰਕਾਰਾਂ ਦੌਰਾਨ ਖਸਤਾ ਹਾਲਤ 'ਚ ਸਨ, ਨੂੰ ਪੰਜਾਬ ਦੇ ਲੋਕਾਂ ਨੂੰ ਮੁਫਤ ਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਵਰਤ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੇ ਆਪਣੇ ਸ਼ਾਸਨ ਦੌਰਾਨ ਸਰਕਾਰੀ ਫੰਡਾਂ ਦੀ ਲੁੱਟ ਕੀਤੀ ਅਤੇ ਸਰਕਾਰੀ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਪਰ ਹੁਣ 'ਆਪ' ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆਉਣ ਲਈ 'ਆਪ' ਨੂੰ ਭਾਰੀ ਬਹੁਮਤ ਦਿੱਤਾ ਅਤੇ ਹੁਣ ਮਾਨ ਸਰਕਾਰ ਉਨ੍ਹਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget