ਅੰਮ੍ਰਿਤਸਰ: ਇੱਥੇ ਦੇ ਰੇਲਵੇ ਸਟੇਸ਼ਨ ਨਜ਼ਦੀਕ ਅੱਜ ਸਵੇਰੇ ਲੁੱਟ ਦੀ ਵਾਰਦਾਤ ਹੋਈ ਹੈ ਜਿਸ 'ਚ ਅਣਪਛਾਤੇ ਲੁਟੇਰਿਆਂ ਨੇ ਸੋਨੇ ਦੇ ਵਪਾਰੀ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ ਕਰੀਬ 80 ਲੱਖ ਰੁਪਏ ਦਾ ਸੋਨਾ ਲੁੱਟ ਲਿਆ। ਵਪਾਰੀ ਦੀ ਪਛਾਣ ਅੰਮ੍ਰਿਤਸਰ ਵਾਸੀ ਸੁਰਿੰਦਰ ਕੁਮਾਰ ਵਜੋਂ ਹੋਈ ਹੈ ਜੋ ਪਹਿਲਾਂ ਵੀ ਸੋਨਾ ਲੈ ਕੇ ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਸੀ।
ਇਸ ਵਾਰ ਵੀ ਸੁਰਿੰਦਰ ਸਵੇਰੇ ਵੋਲਵੋ ਬੱਸ ਰਾਹੀਂ ਦਿੱਲੀ ਤੋਂ ਅੰਮ੍ਰਿਤਸਰ ਸੋਨਾ ਲੈ ਕੇ ਪੁੱਜਿਆ ਤੇ ਰੇਲਵੇ ਸਟੇਸ਼ਨ 'ਤੇ ਖੜ੍ਹੀ ਆਪਣੀ ਸਕੂਟਰੀ ਲੈ ਕੇ ਘਰ ਪਰਤਣ ਲੱਗਿਆ। ਇਸ ਦੌਰਾਨ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੇ ਨਾਲ ਹੀ ਉਸ ਕੋਲੋਂ ਸੋਨੇ ਦਾ ਭਰਿਆ ਬੈਗ ਲੈ ਕੇ ਫਰਾਰ ਹੋ ਗਏ। ਸੁਰਿੰਦਰ ਕੁਮਾਰ ਇਸ ਵੇਲੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਜ਼ੇਰੇ ਇਲਾਜ ਹੈ।
ਦੂਜੇ ਪਾਸੇ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਅੰਮ੍ਰਿਤਸਰ ਦੇ ਏਡੀਸੀਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੁੱਲ ਸੋਨਾ ਕਿੰਨਾ ਹੋਵੇਗਾ, ਇਸ ਬਾਰੇ ਤਫਤੀਸ਼ ਤੋਂ ਬਾਅਦ ਹੀ ਜਾਣਕਾਰੀ ਮਿਲੇਗੀ। ਫਿਲਹਾਲ ਪੁਲਿਸ ਨੇ ਸੀਸੀਟੀਵੀ ਕੈਮਰੇ ਖੰਗਾਲ ਕੇ ਸੁਰਾਗ ਲੱਭਣੇ ਸ਼ੁਰੂ ਕਰ ਦਿੱਤੇ ਹਨ।
ਅੰਮ੍ਰਿਤਸਰ 'ਚ 80 ਲੱਖ ਦਾ ਸੋਨਾ ਲੁੱਟਿਆ
ਏਬੀਪੀ ਸਾਂਝਾ
Updated at:
14 Nov 2019 11:36 AM (IST)
ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਅੱਜ ਸਵੇਰੇ ਲੁੱਟ ਦੀ ਵਾਰਦਾਤ ਹੋਈ ਹੈ ਜਿਸ 'ਚ ਅਣਪਛਾਤੇ ਲੁਟੇਰਿਆਂ ਨੇ ਸੋਨੇ ਦੇ ਵਪਾਰੀ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ ਕਰੀਬ 80 ਲੱਖ ਰੁਪਏ ਦਾ ਸੋਨਾ ਲੁੱਟ ਲਿਆ।
ਸੰਕੇਤਕ ਤਸਵੀਰ
- - - - - - - - - Advertisement - - - - - - - - -