Mohalla clinic in ludhiana: ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ 80 ਹੋਰ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਹੈ। ਹੁਣ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 580 ਹੋ ਗਈ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਆਪਣੇ ਚੋਣਾਂ ਵੇਲੇ ਕੀਤੇ ਵਾਅਦਿਆਂ ਦੀ ਖਰੀ ਉਤਰ ਰਹੀ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਵੇਲੇ ਪੰਜਾਬ 'ਚ ਮਹੁੱਲਾ ਕਲੀਨਿਕ ਖੋਲ੍ਹਣ ਦੀ ਗੱਲ ਕਹੀ ਸੀ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਚ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ ਤੇ ਅੱਜ 80 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਇਸ ਵੇਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਵੀ ਲੀਡਰ ਮੌਜੂਦ ਹਨ।