Punjab News: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।


ਇਹ ਵੀ ਪੜ੍ਹੋ: ਪੁਲਿਸ ਮੁਲਾਜ਼ਮਾਂ ਨੇ ਚੱਲਦੀ ਐਂਬੂਲੈਂਸ 'ਚ ਪੀਤੀ ਲਾਲ ਪਰੀ ,ਵੀਡੀਓ ਵਾਇਰਲ ਹੋਣ ਮਗਰੋਂ ਜਾਂਚ ਸ਼ੁਰੂ


ਕਾਬਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।


ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।


ਇਹ ਵੀ ਪੜ੍ਹੋ: ਮਾਨ ਸਾਹਿਬ ਇਹ ਨਾਂ ਸਮਝਿਓ ਕਿ ਕਟਾਰੂਚੱਕ ਦੀ ਗੱਲ ਮੁੱਕ ਗਈ...ਬੱਸ ਵਕਤ ਆਉਣ ਦਿਓ: ਰੰਧਾਵਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।