ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ 839 ਸ਼ਰਧਾਲੂ ਜਾਣਗੇ ਪਾਕਿਸਤਾਨ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵਿਸਾਖੀ ਮੌਕੇ 839 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਹ ਜਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਪਾਕਿਸਤਾਨ ਜਾਵੇਗਾ।
![ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ 839 ਸ਼ਰਧਾਲੂ ਜਾਣਗੇ ਪਾਕਿਸਤਾਨ 839 pilgrims will visit to Pakistan to celebrate vaisakhi ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ 839 ਸ਼ਰਧਾਲੂ ਜਾਣਗੇ ਪਾਕਿਸਤਾਨ](https://static.abplive.com/wp-content/uploads/sites/5/2019/04/11172309/sgpc.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸੇ ਦੇ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 12 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਹੋਵੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵਿਸਾਖੀ ਮੌਕੇ 839 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਇਹ ਜਥਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਪਾਕਿਸਤਾਨ ਜਾਵੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਿੱਚ 872 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 33 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ।
ਜਥੇ ਦੇ ਪ੍ਰੋਗਰਾਮ ਸਬੰਧੀ ਉਨ੍ਹਾਂ ਦੱਸਿਆ ਕਿ 12 ਅਪਰੈਲ ਨੂੰ ਅੰਮ੍ਰਿਤਸਰ ਤੋਂ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ ਤੇ ਇੱਥੇ ਸ਼ਰਧਾਲੂ 14 ਅਪਰੈਲ ਨੂੰ ਵਿਸਾਖੀ ਵਾਲੇ ਦਿਨ ਹੋਣ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਨਗੇ। 15 ਅਪਰੈਲ ਨੂੰ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਵੇਗਾ। ਇੱਥੋਂ 17 ਅਪਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ) ਦੇ ਦਰਸ਼ਨ ਕਰਨ ਮਗਰੋਂ ਫਿਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪਰਤ ਆਵੇਗਾ।
ਇਸ ਪਿੱਛੋਂ ਜਥਾ 18 ਅਪਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਤੇ 19 ਅਪਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਇਹ ਜਥਾ 21 ਅਪਰੈਲ ਨੂੰ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਰਵਾਨਗੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)