ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 86 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2805 ਹੋ ਗਈ ਹੈ। ਅੱਜ ਜਲੰਧਰ ਤੋਂ ਇੱਕ ਸੰਕਰਮਿਤ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ ਜਿਸ ਨਾਲ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 56 ਹੋ ਗਈ ਹੈ।
ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
ਬੁੱਧਵਾਰ ਨੂੰ 86 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 13, ਜਲੰਧਰ ਤੋਂ 1, ਫਤਿਹਗੜ੍ਹ ਸਾਹਿਬ 3, ਬਰਨਾਲਾ 1, ਮੁਹਾਲੀ 3, ਅਤੇ ਲੁਧਿਆਣਾ ਵਿੱਚੋਂ 11 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਗਰੂਰ 4, ਪਠਾਨਕੋਟ 19, ਫਰੀਦਕੋਟ 13, ਗੁਰਦਾਸਪੁਰ 13, ਪਟਿਆਲਾ 3, ਕਪੂਰਥਲਾ 1, ਅਤੇ ਨਵਾਂ ਸ਼ਹਿਰ ਤੋਂ 1 ਵੀ ਇੱਕ ਨਵਾਂ ਕੇਸ ਸਾਹਮਣੇ ਆਇਆ ਹੈ।ਅੱਜ ਕੁੱਲ੍ਹ 65 ਮਰੀਜ਼ ਸਿਹਤਯਾਬ ਹੋਏ ਹਨ
ਸੂਬੇ 'ਚ ਕੁੱਲ 144467 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2805 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2232 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 518 ਲੋਕ ਐਕਟਿਵ ਮਰੀਜ਼ ਹਨ।
ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ