Punjab Municipal Elections: ਪੰਜ ਨਗਰ ਨਿਗਮਾਂ 'ਚ ਜਾਂਚ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ, ਵਿਰੋਧੀ ਧਿਰ ਨੇ ਸੱਤਾਧਾਰੀ ਪਾਰਟੀ 'ਤੇ ਲਾਏ ਦੋਸ਼
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਹੋਣਗੀਆਂ। ਜਿਸ ਨੂੰ ਲੈ ਕੇ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਦੱਸ ਦਈਏ ਅੱਜ 14 ਦਸੰਬਰ ਨੂੰ ਨਾਮਜ਼ਦਗੀ ਵਾਪਸ ਲੈਣ ਦਾ ਅਖੀਰੀ ਦਿਨ ਹੈ। ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀਆਂ ਪੜਤਾਲ...
Punjab Municipal Elections: ਪੰਜਾਬ ਦੇ ਵਿੱਚ ਹੋਣ ਵਾਲੀ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਦੱਸ ਦਈਏ 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਣੀ ਸੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 14 ਦਸੰਬਰ ਹੈ। ਰਾਜ ਚੋਣ ਕਮਿਸ਼ਨ ਨੇ ਪੰਜ ਨਗਰ ਨਿਗਮਾਂ ਲਈ ਕੁੱਲ 86 ਨਾਮਜ਼ਦਗੀਆਂ ਪੜਤਾਲ ਤੋਂ ਬਾਅਦ ਰੱਦ ਕਰ ਦਿੱਤੀਆਂ ਹਨ।
ਇਸ ਸਬੰਧੀ ਨਗਰ ਨਿਗਮ ਜਲੰਧਰ ਲਈ ਕੁੱਲ 5 ਨਾਮਜ਼ਦਗੀਆਂ, ਨਗਰ ਨਿਗਮ ਲੁਧਿਆਣਾ ਲਈ 19 ਨਾਮਜ਼ਦਗੀਆਂ, ਨਗਰ ਨਿਗਮ ਫਗਵਾੜਾ ਲਈ 1 ਨਾਮਜ਼ਦਗੀ, ਨਗਰ ਨਿਗਮ ਅੰਮ੍ਰਿਤਸਰ ਲਈ 53 ਨਾਮਜ਼ਦਗੀਆਂ ਅਤੇ ਨਗਰ ਨਿਗਮ ਪਟਿਆਲਾ ਲਈ 8 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਵਿਰੋਧੀ ਧਿਰ ਨਾਮਜ਼ਦਗੀ ਰੱਦ ਕਰਨ ਦਾ ਵਿਰੋਧ ਕਰ ਰਹੀ ਹੈ। ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਦੋਸ਼ ਹੈ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੱਸ ਦਈਏ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਆਉਣਗੇ।
ਸੂਬੇ ਵਿਚ ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਤੋਂ ਇਲਾਵਾ 49 ਵਾਰਡਾਂ ਦੀ ਉਪ ਚੋਣ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।