(Source: ECI/ABP News/ABP Majha)
Barnala: ਸੇਵਾ ਸਿੰਘ ਠੀਕਰੀਵਾਲਾ ਦੀ 89ਵੀਂ ਬਰਸੀ ਮੌਕੇ ਠੀਕਰੀਵਾਲਾ ਪਹੁੰਚੇ CM ਮਾਨ
ਭਗਵੰਤ ਸਿੰਘ ਮਾਨ ਨੇ ਪਿੰਡ ਵਿੱਚ ਬਣੇ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ਵ ਪ੍ਰਸਿੱਧ ਪਰਜਾ ਮੰਡਲ ਦੇ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 89ਵੀਂ ਬਰਸੀ ਮੌਕੇ ਬਰਨਾਲਾ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਠੀਕਰੀਵਾਲਾ ਵਿਖੇ ਪੁੱਜੇ।
ਭਗਵੰਤ ਸਿੰਘ ਮਾਨ ਨੇ ਪਿੰਡ ਵਿੱਚ ਬਣੇ ਸੇਵਾ ਸਿੰਘ ਠੀਕਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ।
ਸਰਦਾਰ ਸੇਵਾ ਸਿੰਘ ਠੀਕਰੀਵਾਲਾ ਜੀ ਦੀ 89ਵੀਂ ਬਰਸੀ ਮੌਕੇ ਠੀਕਰੀਵਾਲਾ ਤੋਂ LIVE... https://t.co/Vi0RjuEYhS
— Bhagwant Mann (@BhagwantMann) January 19, 2023
ਇਸ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਕੈਬਨਿਟ ਮੰਤਰੀਆਂ ਅਤੇ ਜ਼ਿਲ੍ਹਾ ਬਰਨਾਲਾ ਦੇ ਆਗੂ ਤੇ ਵੱਡੀ ਗਿਣਤੀ ਵਿੱਚ ਸਮਰਥਕ ਪੁੱਜੇ ਹੋਏ ਸਨ।
ਇਹ ਵੀ ਪੜ੍ਹੋ: Mansa News : ਪੰਜਾਬ ਭਰ 'ਚ ਗਲਤ ਪੈਨਸ਼ਨ ਲੈਣ ਵਾਲਿਆਂ ਦੇ ਖਿਲਾਫ਼ ਹੋਵੇਗਾ ਐਕਸ਼ਨ : ਡਾ. ਬਲਜੀਤ ਕੌਰ
ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ ਉੱਤੇ ਝਾਤ
ਸੇਵਾ ਸਿੰਘ ਠੀਕਰੀਵਾਲਾ ਦਾ ਜਨਮ 1882 ਵਿੱਚ ਹੋਇਆ ਸੀ। ਮੁੱਢਲੇ ਦੌਰ ਵਿੱਚ ਸੇਵਾ ਸਿੰਘ ਠੀਕਰਵਾਲਾ ਪਟਿਆਲਾ ਰਿਆਸਤ ਵਿੱਚ ਪਲੇਗ ਅਫਸਰ ਦੇ ਤੌਰ 'ਤੇ ਤਾਇਨਾਤ ਰਹੇ ਸੀ।
ਜਲ੍ਹਿਆਂਵਾਲਾ ਬਾਗ ਅਤੇ ਨਨਕਾਣਾ ਸਾਹਿਬ ਦੇ ਸਾਕੇ ਵਰਗੀਆਂ ਘਟਨਾਵਾਂ ਕਰਕੇ ਉਨ੍ਹਾਂ ਦਾ ਝੁਕਾਅ ਪਹਿਲਾਂ ਅਕਾਲੀ ਦਲ ਵੱਲ ਹੋ ਗਿਆ ਅਤੇ ਬਾਅਦ ਵਿੱਚ ਉਹ ਪਰਜਾ ਮੰਡਲ ਲਹਿਰ ਦੇ ਮੁੱਢਲੇ ਆਗੂਆਂ ਵਿੱਚ ਸ਼ੁਮਾਰ ਹੋ ਗਏ ਸੀ। ਆਪਣੇ ਸੰਘਰਸ਼ੀ ਜੀਵਨ ਵਿੱਚ ਉਹ ਤਕਰੀਬਨ 11 ਸਾਲ ਜੇਲ੍ਹ ਵਿੱਚ ਰਹੇ ਸੀ ਅਤੇ ਜਨਵਰੀ 1935 ਵਿੱਚ ਪਟਿਆਲਾ ਜੇਲ੍ਹ ਵਿੱਚ ਹੀ ਲੰਬੀ ਭੁੱਖ ਹੜਤਾਲ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।