ਪੜਚੋਲ ਕਰੋ
Advertisement
ਪੰਜਾਬ 'ਚ ਨਿਵੇਸ਼ ਲਈ ਬੰਗਲੁਰੂ 'ਚ ਮੀਟਿੰਗਾਂ
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਨੇ ਸ਼ੁੱਕਰਵਾਰ ਨੂੰ ਬੰਗਲੁਰੂ ਵਿੱਚ ਇਨਫੋਸਿਸ ਦੇ ਸਹਿ-ਬਾਨੀ ਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਨੰਦਨ ਨੀਲਕਾਨੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਇਨਵੈਸਟ ਪੰਜਾਬ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਤੇ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਵੀ ਹਾਜ਼ਰ ਸਨ।
ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠਲੇ ਇਨਵੈਸਟ ਪੰਜਾਬ ਦੇ ਵਫ਼ਦ ਨੇ ਸ਼ੁੱਕਰਵਾਰ ਨੂੰ ਬੰਗਲੁਰੂ ਵਿੱਚ ਇਨਫੋਸਿਸ ਦੇ ਸਹਿ-ਬਾਨੀ ਤੇ ਨਾਨ-ਐਗਜ਼ੀਕਿਊਟਿਵ ਚੇਅਰਮੈਨ ਨੰਦਨ ਨੀਲਕਾਨੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ’ਚ ਇਨਵੈਸਟ ਪੰਜਾਬ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਤੇ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਵੀ ਹਾਜ਼ਰ ਸਨ।
ਨੀਲਕਾਨੀ ਨਾਲ ਬੈਠਕ 'ਚ ਮੁਹਾਲੀ ਵਿੱਚ ਆਈਟੀ ਸਰਵਿਸਜ਼ ਢਾਂਚਾ ਵਿਕਸਤ ਕਰਨ ਬਾਰੇ ਚਰਚਾ ਕੀਤੀ ਗਈ। ਇਸ ਮਗਰੋਂ ਵਫ਼ਦ ਵੱਲੋਂ ਵੋਲਵੋ ਗਰੁੱਪ ਦੇ ਪ੍ਰਧਾਨ ਤੇ ਐਮਡੀ ਕਮਲ ਬਾਲੀ ਨਾਲ ਮੀਟਿੰਗ ਕੀਤੀ ਗਈ। ਵੋਲਵੋ ਦੇ ਡਿਜ਼ਾਈਨ ਸੈਂਟਰ ਤੇ ਡਰਾਈਵਰਾਂ ਲਈ ਹੁਨਰ ਵਿਕਾਸ ਕੇਂਦਰ ਖੋਲ੍ਹਣ ਬਾਰੇ ਗੱਲਬਾਤ ਕੀਤੀ ਗਈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉੱਦਮੀਆਂ ਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ਮਾਹੌਲ ਹੈ। ਸਰਕਾਰ ਵੱਲੋਂ ਸਨਅਤਾਂ ਨੂੰ ਸਬਸਿਡੀਆਂ, ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਦਰਅਸਲ ਸੀਆਈਆਈ ਵੱਲੋਂ ਕਰਵਾਏ ਗਏ 8ਵੇਂ ਇਨਵੈਸਟ ਨਾਰਥ ਸੰਮੇਲਨ ਵਿੱਚ ਪੰਜਾਬ ਦਾ ਵਫਦ ਗਿਆ ਹੋਇਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement