ਅੰਮ੍ਰਿਤਸਰ ਸੈਕਟਰ 'ਚ ਕੌਮਾਂਤਰੀ ਸਰਹੱਦ ਤੋਂ 9 ਕਿਲੋ ਹੈਰੋਇਨ ਬਰਾਮਦ
ਏਬੀਪੀ ਸਾਂਝਾ | 04 Sep 2020 05:26 PM (IST)
ਬਾਰਡਰ ਸਕਿਓਰਿਟੀ ਫੋਰਸ (BSF) ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਨੇੜੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ 9 ਕਿਲੋ ਹੈਰੋਇਨ ਬਰਾਮਦ ਕੀਤੀ।
ਅੰਮ੍ਰਿਤਸਰ: ਬਾਰਡਰ ਸਕਿਓਰਿਟੀ ਫੋਰਸ (BSF) ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਨੇੜੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੋਂ 9 ਕਿਲੋ ਹੈਰੋਇਨ ਬਰਾਮਦ ਕੀਤੀ। ਇੱਕ ਅਧਿਕਾਰਤ ਬਿਆਨ ਮੁਤਾਬਕ, ਨਸ਼ੀਲੇ ਪਦਾਰਥਾਂ ਨੂੰ ਅੰਮ੍ਰਿਤਸਰ ਸੈਕਟਰ ਵਿਚ 88 ਬਟਾਲੀਅਨ ਨੇ ਬਰਾਮਦ ਕੀਤਾ। ਦੱਸ ਦਈਏ ਕਿ ਮੌਜੂਦਾ ਸਾਲ ‘ਚ ਬੀਐਸਐਫ ਨੇ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਤੋਂ ਲਗਪਗ 387 ਕਿਲੋ ਨਸ਼ੀਲੇ ਪਦਾਰਥ ਬਰਾਮਦ ਕਰਨ ‘ਚ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904