Punjab News: ਸਿੱਖਿਆ ਵਿਭਾਗ 'ਚ ਤਾਇਨਤ 92% ਕਲਰਕ ਪੰਜਾਬੀ ਤੇ ਅੰਗਰੇਜ਼ੀ ਦੇ ਟਾਈਪਿੰਗ ਟੈਸਟ 'ਚੋਂ ਫੇਲ੍ਹ, ਰਿਪੋਰਟ 'ਚ ਵੱਡਾ ਖੁਲਾਸਾ
Punjab News: ਹਾਲਾਂਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਲਿਖੇ ਗਏ ਪੱਤਰ ਅਨੁਸਾਰ ਗੈਰ ਹਾਜ਼ਰ ਰਹੇ ਅਤੇ ਫੇਲ੍ਹ ਹੋਏ ਕਲਰਕਾਂ ਨੂੰ ਇੱਕ ਮੌਕਾ ਹੋਰ ਦਿੱਤਾ ਜਾਣਾ ਹੈ ਤੇ ਅਕਤੂਬਰ ਮਹੀਨੇ ਵਿੱਚ ਇਹਨਾਂ ਦੀ ਫਿਰ ਤੋਂ ਇੱਕ ਵਾਰ ਪ੍ਰੀਖਿਆ ਲਈ ਜਾਵੇਗੀ ਅਤੇ
ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਗਏ ਕਲਰਕਾਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਟਾਈਪਿੰਗ ਹੀ ਨਹੀਂ ਆਉਂਦਾ ਹੈ। ਇਸ ਖੁਲਾਸਾ ਉਦੋਂ ਹੋਇਆ ਜਦੋਂ ਇਹਨਾਂ ਕਲਰਕਾਂ ਦਾ ਟਾਈਪਿੰਗ ਟੈਸਟ ਲਿਆ ਗਿਆ ਤਾਂ ਇਹਨਾਂ ਵਿਚੋਂ 92 ਫੀਸਦ ਕਲਰਕ ਫੇਲ੍ਹ ਹੋ ਗਏ ਹਨ।
ਦਰਅਸਲ ਪੰਜਾਬ ਸਿੱਖਿਆ ਵਿਭਾਗ ਦੇ ਖੇਤਰੀ ਦਫਤਰਾਂ,ਸੰਸਥਾਵਾਂ ਅਤੇ ਸਕੂਲਾਂ ਵਿੱਚ ਤਰਸ ਦੇ ਆਧਾਰ ਤੇ ਨਿਯੁਕਤ ਹੋਏ ਕਲਰਕਾਂ ਦਾ ਪੰਜਾਬੀ ਅਤੇ ਅੰਗਰੇਜ਼ੀ ਟਾਈਪ ਟੈਸਟ ਜੁਲਾਈ 2024 ਵਿੱਚ ਦਫਤਰ ਭਾਸ਼ਾ ਵਿਭਾਗ, ਪੰਜਾਬ, ਦੇ ਵੱਖ ਵੱਖ ਕੋਆਰਡੀਨੇਟਰ ਜਿਲ੍ਹਿਆਂ ਵੱਲੋਂ ਲਿਆ ਗਿਆ ਸੀ ਜਿਸ ਦਾ ਨਤੀਜਾ ਹੁਣ ਘੋਸ਼ਿਤ ਕੀਤੇ ਹਨ।
ਇਹ ਨਤੀਜਾ ਵਿਭਾਗ ਦੀ ਵੈਬਸਾਈਟ http://www.ssapunjab.org 'ਤੇ ਵੀ ਮਿਲ ਜਾਵੇਗਾ। ਜਦੋਂ ਇਹਨਾ ਦੇ ਨਤੀਜੇ ਜਨਤਕ ਕੀਤੇ ਗਏ ਤਾਂ ਸਭ ਹੈਰਾਨ ਹੋ ਗਏ। ਕਿਉਂਕਿ ਨੌਕਰੀ ਕਰ ਰਹੇ ਪ੍ਰੀਖਿਆ ਦੇਣ ਵਾਲੇ ਕਲਰਕਾਂ ਵਿੱਚੋਂ ਸਿਰਫ ਪੰਜਾਬੀ ਵਿੱਚੋਂ 7 ਪ੍ਰਤੀਸ਼ਤ ਅਤੇ ਅੰਗਰੇਜ਼ੀ ਵਿੱਚੋਂ 8 ਪ੍ਰਤੀਸ਼ਤ ਕਲਰਕ ਹੀ ਪ੍ਰੀਖਿਆ ਪਾਸ ਕਰ ਪਾਏ ਹਨ।
ਸੂਬੇ ਦੇ ਤਰਸ ਦੇ ਅਧਾਰ ਤੇ ਨੌਕਰੀ ਲੈਣ ਵਾਲੇ 123 ਕਲਰਕਾਂ ਵਿੱਚੋਂ 86 ਕਲਰਕਾਂ ਨੇ ਪੰਜਾਬੀ ਦੀ ਟਾਈਪਿੰਗ ਦੀ ਪ੍ਰੀਖਿਆ ਦਿੱਤੀ ਅਤੇ 37 ਗੈਰ ਹਾਜ਼ਰ ਰਹੇ ਜਿਨਾਂ ਵਿੱਚੋਂ ਸਿਰਫ ਛੇ ਕਲਰਕ ਹੀ ਪੰਜਾਬੀ ਦੀ ਟਾਈਪਿੰਗ ਦੀ ਪ੍ਰੀਖਿਆ ਪਾਸ ਕਰ ਪਾਏ ਅਤੇ ਬਾਕੀ 80 ਫੇਲ੍ਹ ਰਹੇ। ਇਨਾਂ 123 ਵਿੱਚੋਂ ਕਲਰਕਾਂ ਵਿੱਚੋਂ 79 ਨੇ ਅੰਗਰੇਜੀ ਦੀ ਟਾਈਪਿੰਗ ਪ੍ਰੀਖਿਆ ਦਿੱਤੀ ਸੀ ਅਤੇ 44 ਕਲਰਕ ਗੈਰ ਹਾਜਰ ਰਹੇ ਪਰ ਇਨਾ ਹਾਜ਼ਰ ਕਲਰਕਾਂ ਵਿੱਚੋਂ ਸਿਰਫ 7 ਕਲਰਕ ਹੀ ਅੰਗਰੇਜ਼ੀ ਦੀ ਪ੍ਰੀਖਿਆ ਪਾਸ ਕਰ ਪਾਏ ਅਤੇ ਬਾਕੀ 72 ਫੇਲ ਰਹੇ।
ਹਾਲਾਂਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਲਿਖੇ ਗਏ ਪੱਤਰ ਅਨੁਸਾਰ ਗੈਰ ਹਾਜ਼ਰ ਰਹੇ ਅਤੇ ਫੇਲ੍ਹ ਹੋਏ ਕਲਰਕਾਂ ਨੂੰ ਇੱਕ ਮੌਕਾ ਹੋਰ ਦਿੱਤਾ ਜਾਣਾ ਹੈ ਤੇ ਅਕਤੂਬਰ ਮਹੀਨੇ ਵਿੱਚ ਇਹਨਾਂ ਦੀ ਫਿਰ ਤੋਂ ਇੱਕ ਵਾਰ ਪ੍ਰੀਖਿਆ ਲਈ ਜਾਵੇਗੀ ਅਤੇ ਨਵੇਂ ਕਰਮਚਾਰੀ ਵੀ ਅਕਤੂਬਰ ਵਿੱਚ ਇਹ ਪ੍ਰੀਖਿਆ ਦੇਣਗੇ ਜਿਸ ਦੇ ਲਈ ਵੇਰਵੇ ਇਕੱਠੇ ਕਰਨ ਦੀ ਪ੍ਰਕਿਰਿਆ ਵੀ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
Education Loan Information:
Calculate Education Loan EMI