ਪੜਚੋਲ ਕਰੋ

Immigration Agents: ਇੰਮੀਗ੍ਰੇਸ਼ਨ ਏਜੰਟਾਂ ਦੀ ਖੁੱਲ੍ਹੀ ਪੋਲ! ਪੰਜਾਬ 'ਚ 92 ਪ੍ਰਤੀਸ਼ਤ ਏਜੰਟ ਗੈਰ-ਕਾਨੂੰਨੀ ਤੌਰ 'ਤੇ ਕਰ ਰਹੇ ਕੰਮ, 8 ਜ਼ਿਲ੍ਹਿਆਂ 'ਚ ਇੱਕ ਕੋਲ ਵੀ ਲਾਇਸੰਸ ਨਹੀਂ

ਵਿਦੇਸ਼ ਮੰਤਰਾਲੇ ਦੇ ਰਿਕਾਰਡ ਅਨੁਸਾਰ ਪੰਜਾਬ ਵਿੱਚ ਸਿਰਫ਼ 212 ਏਜੰਟਾਂ ਨੇ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਹੈ, ਪਰ ਉਨ੍ਹਾਂ ਵਿੱਚੋਂ 65 ਦੇ ਲਾਇਸੈਂਸ ਐਕਸਪਾਇਰ, ਰੱਦ ਜਾਂ ਅਕਿਰਿਆਸ਼ੀਲ ਹੋ ਚੁੱਕੇ ਹਨ।

Registered Immigration Agents in Punjab: ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਜਾਣ ਦਾ ਬਹੁਤ ਕ੍ਰੇਜ਼ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਇਮੀਗ੍ਰੇਸ਼ਨ ਏਜੰਟਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਇਨ੍ਹਾਂ ਏਜੰਟਾਂ ਨੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਆਪਣੇ ਦਫ਼ਤਰ ਖੋਲ੍ਹੇ ਹਨ, ਪਰ ਜਾਣ ਕੇ ਹੈਰਾਨੀ ਹੋਏਗੀ ਕਿ ਇਨ੍ਹਾਂ ਵਿੱਚੋਂ 92 ਪ੍ਰਤੀਸ਼ਤ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਹਨ। ਜੀ ਹਾਂ, ਪੰਜਾਬ ਵਿੱਚ ਸਿਰਫ਼ 8 ਪ੍ਰਤੀਸ਼ਤ ਏਜੰਟ ਰਜਿਸਟਰਡ ਹਨ।

ਵਿਦੇਸ਼ ਮੰਤਰਾਲੇ ਦੇ ਰਿਕਾਰਡ ਅਨੁਸਾਰ ਪੰਜਾਬ ਵਿੱਚ ਸਿਰਫ਼ 212 ਏਜੰਟਾਂ ਨੇ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਹੈ, ਪਰ ਉਨ੍ਹਾਂ ਵਿੱਚੋਂ 65 ਦੇ ਲਾਇਸੈਂਸ ਐਕਸਪਾਇਰ, ਰੱਦ ਜਾਂ ਅਕਿਰਿਆਸ਼ੀਲ ਹੋ ਚੁੱਕੇ ਹਨ। ਹਾਲਾਤ ਇਹ ਹਨ ਕਿ ਅੱਠ ਜ਼ਿਲ੍ਹਿਆਂ ਵਿੱਚ ਇੱਕ ਵੀ ਏਜੰਟ ਰਜਿਸਟਰਡ ਨਹੀਂ, ਜਦੋਂ ਕਿ ਵੱਡੀ ਗਿਣਤੀ ਵਿੱਚ ਏਜੰਟ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਹਨ। ਇਹੀ ਕਾਰਨ ਹੈ ਕਿ ਬਹੁਤ ਸਾਰੇ ਲੋਕ ਇਨ੍ਹਾਂ ਗੈਰ ਕਾਨੂੰਨੀ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਸੂਬੇ ਵਿੱਚ ਕੁੱਲ 2730 ਤੋਂ ਵੱਧ ਇਮੀਗ੍ਰੇਸ਼ਨ ਏਜੰਟ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਹਨ, ਜੋ ਲੋਕਾਂ ਨੂੰ ਵਿਦੇਸ਼ ਭੇਜਣ ਲਈ ਭਾਰੀ ਰਕਮ ਵਸੂਲ ਰਹੇ ਹਨ। ਸੂਚੀ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਵੀ ਰਜਿਸਟਰਡ ਇਮੀਗ੍ਰੇਸ਼ਨ ਏਜੰਟ ਨਹੀਂ, ਉਨ੍ਹਾਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮਲੇਰਕੋਟਲਾ ਤੇ ਮਾਨਸਾ ਸ਼ਾਮਲ ਹਨ। ਸਰਕਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਏਜੰਟਾਂ ਵਿਰੁੱਧ ਕਾਰਵਾਈ ਕਰਨ ਦੀ ਵੀ ਤਿਆਰੀ ਕਰ ਰਹੀ ਹੈ।

ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਵਿੱਚ ਸਿਰਫ਼ ਇੱਕ ਏਜੰਟ ਰਜਿਸਟਰਡ ਸੀ, ਜਿਸ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ। ਦੋ ਸੰਗਰੂਰ ਵਿੱਚ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਲਾਇਸੈਂਸ ਅਯੋਗ ਕਰ ਦਿੱਤਾ ਗਿਆ ਹੈ। ਸ਼ਹੀਦ ਭਗਤ ਸਿੰਘ ਨਗਰ ਵਿੱਚ 3 ਏਜੰਟ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ ਇੱਕ ਦੇ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਹੈ। ਇਨ੍ਹਾਂ ਅੰਕੜਿਆਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਕਿਵੇਂ ਉਨ੍ਹਾਂ ਨਾਲ ਖੇਡਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਮੋਗਾ ਜ਼ਿਲ੍ਹੇ ਵਿੱਚ ਦੋ ਏਜੰਟ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ ਇੱਕ ਦੇ ਲਾਇਸੈਂਸ ਦੀ ਮਿਆਦ ਪੁੱਗ ਚੁੱਕੀ ਹੈ। ਕਪੂਰਥਲਾ ਵਿੱਚ ਸਿਰਫ਼ 3 ਤੇ ਪਟਿਆਲਾ ਵਿੱਚ ਇੱਕ ਰਜਿਸਟਰਡ ਹੈ, ਜਿਨ੍ਹਾਂ ਵਿੱਚੋਂ ਇੱਕ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਸੀ। ਬਠਿੰਡਾ ਵਿੱਚ ਦੋ ਏਜੰਟ ਰਜਿਸਟਰਡ ਹਨ, ਜਦੋਂਕਿ ਦੋਵਾਂ ਦੇ ਲਾਇਸੈਂਸਾਂ ਦੀ ਮਿਆਦ ਪੁੱਗ ਚੁੱਕੀ ਹੈ।

ਜ਼ਿਆਦਾਤਰ ਏਜੰਟ ਜਲੰਧਰ, ਮੋਹਾਲੀ ਤੇ ਹੁਸ਼ਿਆਰਪੁਰ ਵਿੱਚ ਰਜਿਸਟਰਡ ਹਨ। ਜਲੰਧਰ ਵਿੱਚ ਕੁੱਲ 86 ਏਜੰਟਾਂ ਕੋਲ ਲਾਇਸੈਂਸ ਹਨ। ਇਨ੍ਹਾਂ ਵਿੱਚੋਂ 16 ਦੇ ਲਾਇਸੈਂਸ ਦੀ ਮਿਆਦ ਖਤਮ ਹੋ ਚੁੱਕੀ ਹੈ, ਜਿਸ ਕਾਰਨ ਉਹ ਲਾਇਸੈਂਸ ਰੀਨਿਊ ਕੀਤੇ ਬਿਨਾਂ ਵੀ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ, 4 ਲਾਇਸੈਂਸ ਰੱਦ ਕੀਤੇ ਗਏ ਹਨ, ਜਦੋਂਕਿ 1 ਲਾਇਸੈਂਸ ਮੁਅੱਤਲ ਕੀਤਾ ਗਿਆ ਹੈ ਤੇ ਦੋ ਬੇਨਤੀ ਤੋਂ ਬਾਅਦ ਰੱਦ ਕਰ ਦਿੱਤੇ ਗਏ ਹਨ। 

ਮੋਹਾਲੀ ਦੂਜੇ ਸਥਾਨ 'ਤੇ ਹੈ ਜਿੱਥੇ 31 ਏਜੰਟਾਂ ਕੋਲ ਸਭ ਤੋਂ ਵੱਧ ਲਾਇਸੈਂਸ ਹਨ, ਜਿਨ੍ਹਾਂ ਵਿੱਚੋਂ ਸੱਤ ਦੀ ਮਿਆਦ ਪੁੱਗ ਚੁੱਕੀ ਹੈ ਜਦੋਂਕਿ ਇੱਕ ਰੱਦ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ਵਿੱਚ 22 ਕੋਲ ਵੈਧ ਲਾਇਸੈਂਸ ਹਨ, ਪਰ ਉਨ੍ਹਾਂ ਵਿੱਚੋਂ 8 ਦੇ ਲਾਇਸੈਂਸਾਂ ਦੀ ਮਿਆਦ ਪੁੱਗ ਚੁੱਕੀ ਹੈ। ਲੁਧਿਆਣਾ ਵਿੱਚ 20 ਏਜੰਟਾਂ ਕੋਲ ਲਾਇਸੈਂਸ ਹਨ। ਇਨ੍ਹਾਂ ਵਿੱਚੋਂ ਤਿੰਨ ਦੀ ਮਿਆਦ ਪੁੱਗ ਗਈ ਹੈ ਤੇ ਇੱਕ ਰੱਦ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget