ਪੜਚੋਲ ਕਰੋ

Punjab News: ਮੰਤਰੀ ਨੇ ਆਪਣੇ ਮਹਿਕਮੇ ਦੇ ਗਾਏ ਸੋਹਲੇ, ਕਿਹਾ- 16 ਮਹੀਨਿਆਂ 'ਚ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਹੋਇਆ ਨਿਪਟਾਰਾ

ਜਿੰਪਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਪਾਣੀ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ।

Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ਉੱਤੇ ਕੰਮ ਹੋ ਰਿਹਾ ਹੈ।

ਜਿੰਪਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ਉੱਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਪਾਣੀ ਸਪਲਾਈ, ਆਰ.ਓ. ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ਉੱਤੇ 16 ਮਾਰਚ 2022 ਤੋਂ ਲੈ ਕੇ 18 ਜੁਲਾਈ 2023 ਤੱਕ 24 ਹਜ਼ਾਰ 277 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 23 ਹਜ਼ਾਰ 918 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 98.52 ਫੀਸਦੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਦੀ ਸਥਿਤੀ ਦੇ ਬਾਵਜੂਦ ਪ੍ਰਭਾਵਿਤ ਲੋਕਾਂ ਤੱਕ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪੀਣਯੋਗ ਪਾਣੀ ਦੀ ਵਿਵਸਥਾ ਕੀਤੀ ਗਈ ਅਤੇ ਜਿਹੜੀਆਂ ਜਲ ਸਪਲਾਈ ਸਕੀਮਾਂ ਇਸ ਦੌਰਾਨ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਵਿਚੋਂ ਜ਼ਿਆਦਾਤਰ ਦੀ ਰਿਪੇਅਰ ਕਰਕੇ ਕਾਰਜਸ਼ੀਲ ਕਰ ਦਿੱਤੀਆਂ ਗਈਆਂ ਹਨ।

ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget