Road Accident: ਚੰਡੀਗੜ੍ਹ ਦੇ ਨਾਲ ਲੱਗਦੇ ਜ਼ੀਰਕਪੁਰ ਵਿੱਚ ਮੰਗਲਵਾਰ ਸਵੇਰੇ ਇੱਕ ਟਰੱਕ ਨੇ ਸਕੂਟਰੀ ਸਵਾਰ ਮਾਂ-ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਜ਼ਖ਼ਮੀ ਹੋ ਗਈ। ਮ੍ਰਿਤਕਾ ਦੀ ਪਛਾਣ ਅਨੰਨਿਆ (12) ਵਜੋਂ ਹੋਈ ਹੈ।


ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ 'ਤੇ ਨਗਲਾ ਰੋਡ 'ਤੇ ਇੱਕ ਪ੍ਰਾਈਵੇਟ ਸਕੂਲ ਜਾ ਰਹੀ ਸੀ। ਮਾਂ ਐਕਟਿਵਾ ਚਲਾ ਰਹੀ ਸੀ ਤੇ ਬੇਟੀ ਪਿੱਛੇ ਬੈਠੀ ਸੀ। ਇਸ ਮੌਕੇ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ, ਇਸ ਦੌਰਾਨ ਅਨੰਨਿਆ ਟਰੱਕ ਵੱਲ ਡਿੱਗ ਪਈ। ਟਰੱਕ ਦਾ ਪਿਛਲਾ ਟਾਇਰ ਉਸ ਦੇ ਸਿਰ 'ਤੇ ਚੜ੍ਹ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੀ ਮਾਂ ਸੜਕ ਦੇ ਦੂਜੇ ਪਾਸੇ ਡਿੱਗ ਪਈ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ।


ਜ਼ਖ਼ਮੀ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਨੰਨਿਆ ਦੀ ਲਾਸ਼ ਡੇਰਾਬੱਸੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਮੌਕੇ 'ਤੇ ਹੀ ਹਿਰਾਸਤ 'ਚ ਲੈ ਲਿਆ।


ਟਰੱਕ ਡਰਾਈਵਰ ਦੀ ਪਛਾਣ ਕਾਲੀ ਭੂਸ਼ਨ (23) ਵਾਸੀ ਜੰਮੂ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਹ ਬੱਦੀ ਤੋਂ ਅੰਬਾਲਾ ਸਰੀਆ ਛੱਡਣ ਜਾ ਰਿਹਾ ਸੀ। ਮੋੜ ਹੋਣ ਕਾਰਨ ਉਹ ਐਕਟਿਵਾ ਨੂੰ ਨਹੀਂ ਦੇਖ ਸਕਿਆ ਅਤੇ ਹਾਦਸਾ ਵਾਪਰ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ