Punjab news: ਨਗਰ ਕੀਰਤਨ ਵਾਲੀ ਟਰਾਲੀ 'ਚ ਕਰੰਟ ਆਉਣ ਕਰਕੇ 21 ਸਾਲਾ ਨੌਜਵਾਨ ਦੀ ਹੋਈ ਮੌਤ
Punjab news: ਬਟਾਲਾ ਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਨਗਰ ਕੀਰਤਨ ਵਾਲੀ ਟਰਾਲੀ ਵਿੱਚ ਕਰੰਟ ਆਉਣ ਕਰਕੇ ਗ੍ਰੰਥੀ ਸਿੰਘ ਦੇ 21 ਸਾਲਾ ਪੁੱਤਰ ਦੀ ਮੌਤ ਹੋ ਗਈ।
Punjab news: ਬਟਾਲਾ ਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਮੱਖ ਰੱਖਦਿਆਂ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ। ਇਸ ਦੌਰਾਨ ਨਗਰ ਕੀਰਤਨ ਵਾਲੀ ਟਰਾਲੀ ਵਿੱਚ ਕਰੰਟ ਆਉਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦੇ 21 ਸਾਲਾ ਪੁੱਤਰ ਬਿਕਰਮਜੀਤ ਸਿੰਘ ਦੀ ਮੌਤ ਹੋ ਗਈ।
ਦੱਸ ਦਈਏ ਕਿ ਗ੍ਰੰਥੀ ਸਿੰਘ ਦਾ ਪੁੱਤਰ ਬਿਕਰਮਜੀਤ ਸਿੰਘ ਟਰਾਲੀ ਦੇ ਨਾਲ-ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ। ਪ੍ਰਸ਼ਾਦ ਵਰਤਾਉਂਦਿਆਂ ਹੋਇਆਂ ਬਿਕਰਮਜੀਤ ਸਿੰਘ ਨੂੰ ਜਬਰਦਸਤ ਕਰੰਟ ਲੱਗਿਆ ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।
ਇਹ ਵੀ ਪੜ੍ਹੋ: Punjab News: ਮੋਗਾ ਦੇ ਜਸਪ੍ਰੀਤ ਸਿੰਘ ਦਾ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ, ਪਿਤਾ ਦੀ ਪਹਿਲਾਂ ਹੋ ਚੁੱਕੀ ਹੈ ਮੌਤ
ਉੱਥੇ ਹੀ ਟਰਾਲੀ ਉੱਤੇ ਬੈਠੇ ਕੁਝ ਨੌਜਵਾਨ ਸੇਵਾਦਾਰਾਂ ਨੂੰ ਵੀ ਝਟਕਾ ਲੱਗਿਆ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਇਸ ਉਪਰੰਤ ਸੇਵਾਦਾਰਾਂ ਅਤੇ ਸਥਾਨਕ ਲੋਕਾਂ ਨੇ ਬਿਕਰਮਜੀਤ ਸਿੰਘ ਨੂੰ ਹਸਪਤਾਲ ਵੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: khalistani Protest: ਖ਼ਾਲਿਸਤਾਨੀਆਂ ਤੋਂ ਡਰ ਰਹੇ ਨੇ ਕੈਨੇਡਾ 'ਚ ਰਹਿੰਦੇ ਹਿੰਦੂ, ਕਿਹਾ-ਸਾਡੀ ਜਾਨ ਨੂੰ ਹੈ ਖ਼ਤਰਾ