(Source: ECI/ABP News)
Punjab News: 3 ਸਾਲਾਂ ਮਾਸੂਮ ਦੀ ਸਕੂਲ ਬੱਸ ਥੱਲੇ ਆਉਣ ਨਾਲ ਹੋਈ ਦਰਦਨਾਕ ਮੌਤ, ਪਰਿਵਾਰ ਨੇ ਡਰਾਈਵਰ 'ਤੇ ਲਾਪਰਵਾਹੀ ਦੇ ਲਾਏ ਇਲਜ਼ਾਮ
ਭਗਤਾ ਭਾਈ ਸਥਾਨਕ ਸ਼ਹਿਰ ਨਜ਼ਦੀਕ ਪਿੰਡ ਹਮੀਰਗੜ੍ਹ ਵਿਖੇ ਅੱਜ ਸਵੇਰੇ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਕਾਰਨ ਮਾਸੂਮ ਬੱਚੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।
![Punjab News: 3 ਸਾਲਾਂ ਮਾਸੂਮ ਦੀ ਸਕੂਲ ਬੱਸ ਥੱਲੇ ਆਉਣ ਨਾਲ ਹੋਈ ਦਰਦਨਾਕ ਮੌਤ, ਪਰਿਵਾਰ ਨੇ ਡਰਾਈਵਰ 'ਤੇ ਲਾਪਰਵਾਹੀ ਦੇ ਲਾਏ ਇਲਜ਼ਾਮ A 3 year old innocent boy died painfully after falling under the school bus Punjab News: 3 ਸਾਲਾਂ ਮਾਸੂਮ ਦੀ ਸਕੂਲ ਬੱਸ ਥੱਲੇ ਆਉਣ ਨਾਲ ਹੋਈ ਦਰਦਨਾਕ ਮੌਤ, ਪਰਿਵਾਰ ਨੇ ਡਰਾਈਵਰ 'ਤੇ ਲਾਪਰਵਾਹੀ ਦੇ ਲਾਏ ਇਲਜ਼ਾਮ](https://feeds.abplive.com/onecms/images/uploaded-images/2024/08/05/9ec051e11b2cff2a67bf238506c364321722859765742674_original.jpg?impolicy=abp_cdn&imwidth=1200&height=675)
Punjab News: ਭਗਤਾ ਭਾਈ ਸਥਾਨਕ ਸ਼ਹਿਰ ਨਜ਼ਦੀਕ ਪਿੰਡ ਹਮੀਰਗੜ੍ਹ ਵਿਖੇ ਅੱਜ ਸਵੇਰੇ ਸਕੂਲ ਵੈਨ ਦੀ ਲਪੇਟ ਵਿੱਚ ਆਉਣ ਕਾਰਨ ਮਾਸੂਮ ਬੱਚੀ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਸਥਾਨਕ ਸ਼ਹਿਰ ਦੀ ਇੱਕ ਧਾਰਮਿਕ ਸੰਸਥਾ ਦੀ ਸਕੂਲ ਵੈਨ ਦੇ ਹੇਠਾਂ ਆ ਜਾਣ ਨਾਲ ਕਰੀਬ 3 ਸਾਲਾਂ ਦੀ ਮਾਸੂਮ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਕਈ ਵਾਰ ਸਕੂਲ ਵੈਨਾਂ ਵਾਲਿਆਂ ਨੂੰ ਪਿੰਡ ਦੀਆਂ ਗਲੀਆਂ ਵਿੱਚ ਹੌਲੀ ਚਲਾਉਣ ਦੀ ਅਪੀਲ ਕੀਤੀ ਗਈ ਸੀ ਪਰ ਇਹ ਵੈਨਾਂ ਵਾਲਿਆਂ ਉੱਪਰ ਕੋਈ ਅਸਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਡਰਾਈਵਰ ਦੀ ਲਾਪਰਵਾਹੀ ਕਾਰਨ ਮਸੂਮ ਬੱਚੀ ਦੀ ਜਾਨ ਚਲੀ ਗਈ।
ਇਸ ਮੌਕੇ ਪ੍ਰਤੱਖ ਦਰਸ਼ੀ ਨੇ ਦੱਸਿਆ ਕਿ ਸਵੇਰੇ ਉਹ ਆਪਣੀ ਬੱਚੀ ਨੂੰ ਸਕੂਲ ਵੈਨ ਚੜ੍ਹਾਉਣ ਲਈ ਆਇਆ ਸੀ ਤਾਂ ਇਸ ਮੌਕੇ ਅਵਨੀਤ ਕੌਰ ਵੀ ਉਨ੍ਹਾਂ ਦੇ ਪਿੱਛੇ ਆ ਗਈ ਤੇ ਇਸ ਮੌਕੇ ਡਰਾਈਵਰ ਦੀ ਲਾਪਰਵਾਹੀ ਕਾਰਨ ਵੈਨ ਦੇ ਟਾਇਰ ਬੱਚੀ ਦੇ ਉੱਪਰੋਂ ਦੀ ਲੰਘ ਗਏ ਜਿਸ ਕਰਕੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਸਕੂਲ ਵੈਨ ਨਾਲ ਕਡੰਕਟਰ ਹੁੰਦਾ ਤਾਂ ਮਾਸੂਮ ਦੀ ਜਾਨ ਬਚ ਸਕਦੀ ਸੀ।
ਇਸ ਮੌਕੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਕੂਲ ਵੈਨਾਂ ਦੀ ਸਮੇਂ-ਸਮੇਂ ਸਿਰ ਚੈਕਿੰਗ ਕੀਤੀ ਜਾਵੇ ਤੇ ਕਡੰਕਟਰ ਨਾ ਹੋਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹਾ ਹਾਦਸਾ ਨਾ ਵਾਪਰੇ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਦਿਆਲਪੁਰਾ ਭਾਈਕਾ ਦੀ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਵੈਨ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)