NIA Action: ਅਮਰੀਕਾ 'ਚ ਭਾਰਤੀ ਦੂਤਾਵਾਸ 'ਤੇ ਹਾਲ ਹੀ 'ਚ ਹੋਏ ਹਮਲੇ ਅਤੇ ਅੱਗ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਕਰੇਗੀ। ਭਾਰਤ ਤੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ 5 ਮੈਂਬਰਾਂ ਦੀ ਟੀਮ ਜਾਂਚ ਲਈ ਅਮਰੀਕਾ ਦੇ ਸੈਨ ਫਰਾਂਸਿਸਕੋ ਜਾਵੇਗੀ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਏਜੰਸੀ ਦੇ ਮੈਂਬਰਾਂ ਨੂੰ ਅਮਰੀਕਾ ਭੇਜਣ ਲਈ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਟੀਮ ਦੇ 17 ਜੁਲਾਈ ਨੂੰ ਰਵਾਨਾ ਹੋਣ ਦੀ ਸੰਭਾਵਨਾ ਹੈ।


ਕੈਨੇਡਾ 'ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਰੋਧ 'ਚ 1 ਜੁਲਾਈ ਦੀ ਰਾਤ ਨੂੰ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ 'ਤੇ ਖ਼ਾਲਿਸਤਾਨੀ ਸਮਰਥਕਾਂ ਨੇ ਹਮਲਾ ਕਰਕੇ ਅੱਗ ਲਗਾ ਦਿੱਤੀ ਸੀ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਬਾਅਦ ਖਾਲਿਸਤਾਨੀ ਸਮਰਥਕਾਂ ਅਤੇ ਸਿੱਖ ਫਾਰ ਜਸਟਿਸ ਵੱਲੋਂ ਪੋਸਟਰ ਵੀ ਜਾਰੀ ਕੀਤੇ ਗਏ।


ਉਸ ਨੂੰ ਪੋਸਟਰਾਂ 'ਤੇ ਭਾਰਤੀ ਹਾਈ ਕਮਿਸ਼ਨਰ ਅਤੇ ਵਿਦੇਸ਼ ਮੰਤਰਾਲੇ ਦੇ ਹੋਰ ਅਧਿਕਾਰੀਆਂ ਦੀਆਂ ਤਸਵੀਰਾਂ ਲਗਾ ਕੇ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ। ਖਾਲਿਸਤਾਨੀ ਸਮਰਥਕਾਂ ਨੇ 3 ਦੇਸ਼ਾਂ ਅਮਰੀਕਾ, ਕੈਨੇਡਾ ਅਤੇ ਇੰਗਲੈਂਡ ਵਿਚ ਅਜਿਹੇ ਪੋਸਟਰ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਕਿ ਨਿੱਝਰ ਦੇ ਕਤਲ ਦੇ ਵਿਰੋਧ ਵਿੱਚ 8 ਜੁਲਾਈ ਨੂੰ ਕੈਨੇਡਾ ਦੇ ਮੋਲਟਨ ਵਿੱਚ ਇੱਕ ਫਰੀਡਮ ਰੈਲੀ ਕੀਤੀ ਜਾਵੇਗੀ।


ਜ਼ਿਕਰ ਕਰ ਦਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੇ ਮੈਂਬਰ ਅਮਰੀਕਾ ਦੇ ਸੈਨ ਫਰਾਂਸਿਸਕੋ ਪਹੁੰਚ ਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰਨਗੇ ਕਿ ਕੀ ਭਾਰਤੀ ਦੂਤਾਵਾਸ 'ਤੇ ਹਮਲੇ ਪਿੱਛੇ ਖਾਲਿਸਤਾਨੀ ਸਮਰਥਕ ਹੀ ਸਨ ਜਾਂ ਕਿਸੇ ਹੋਰ ਭਾਰਤ ਵਿਰੋਧੀ ਸ਼ਕਤੀ ਦਾ ਹੱਥ ਸੀ। ਇਸ ਦੇ ਨਾਲ ਹੀ ਰਾਸ਼ਟਰੀ ਜਾਂਚ ਏਜੰਸੀ ਦੇ ਮੈਂਬਰ ਹਮਲੇ ਵਿੱਚ ਸ਼ਾਮਲ ਲੋਕਾਂ ਬਾਰੇ ਵੀ ਪਤਾ ਲਗਾਉਣਗੇ। ਏਜੰਸੀ ਨੂੰ ਸ਼ੱਕ ਹੈ ਕਿ ਅੱਗਜ਼ਨੀ ਵਿੱਚ ਸਿਰਫ਼ ਖਾਲਿਸਤਾਨੀ ਹੀ ਨਹੀਂ ਬਲਕਿ ਕੋਈ ਹੋਰ ਵੀ ਸ਼ਾਮਲ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।