Punjab News: ਫਿਰੋਜ਼ਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿੱਚ ਪੜ੍ਹਦੀ 9ਵੀਂ ਜਮਾਤ ਦੀ ਵਿਦਿਆਰਥਣ 3 ਜੁਲਾਈ ਦੀ ਸਵੇਰ ਸਕੂਲ ਗਈ ਸੀ, ਪਰ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਨਹੀਂ ਆਈ। ਧੀ ਦੀ ਭਾਲ ਲਈ ਰਿਸ਼ਤੇਦਾਰਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਲੱਗਾ। ਬੇਟੀ ਨੂੰ ਲੱਭਣ ਲਈ ਮਜ਼ਬੂਰ ਹੋ ਕੇ ਪੀੜਤ ਪਰਿਵਾਰ ਨੂੰ ਹੁਣ ਪੁਲਸ ਦੀ ਮਦਦ ਲੈਣੀ ਪਈ ਹੈ।


ਇਹ ਵੀ ਪੜ੍ਹੋ: Ludhiana News: ਸਿਰ ਵੱਢੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ, ਪੁਲਿਸ ਜਾਂਚ 'ਚ ਜੁਟੀ


ਗੁਰੂਹਰਸਹਾਏ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੀ ਮਾਂ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਅਜੇ ਨਾਬਾਲਗ ਹੈ। 3 ਜੁਲਾਈ ਦੀ ਸਵੇਰ ਨੂੰ ਉਹ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਉਦੋਂ ਤੋਂ ਉਹ ਵਾਪਸ ਨਹੀਂ ਪਰਤੀ। ਉਨ੍ਹਾਂ ਨੇ ਬੇਟੀ ਦੀ ਕਾਫੀ ਭਾਲ ਕੀਤੀ ਪਰ ਕਿਤੇ ਵੀ ਕੋਈ ਸੁਰਾਗ ਨਹੀਂ ਮਿਲਿਆ। ਅਜਿਹੇ 'ਚ ਹੁਣ ਸਮਝ ਨਹੀਂ ਆ ਰਹੀ ਕਿ ਉਸ ਦੀ ਬੇਟੀ ਨਾਲ ਕੀ ਹੋਇਆ। ਉਨ੍ਹਾਂ ਲੋਕਾਂ ਨੂੰ ਸ਼ੱਕ ਹੈ ਕਿ ਕੋਈ ਵਿਅਕਤੀ ਲੜਕੀ ਨੂੰ ਵਿਆਹ ਦਾ ਬਹਾਨਾ ਲਗਾ ਕੇ ਆਪਣੇ ਨਾਲ ਲੈ ਗਿਆ ਹੈ।


ਇਹ ਵੀ ਪੜ੍ਹੋ: ਸਰਕਾਰੀ ਵਕੀਲ ਨੇ ਜ਼ਮੀਨ ਦਾ 20 ਗੁਣਾ ਵਾਧੂ ਮੁਆਵਜ਼ਾ ਦਵਾਉਣ ਲਈ ਮੰਗੀ 20 ਲੱਖ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ


ਹਾਲਾਂਕਿ ਉਨ੍ਹਾਂ ਦੀ ਬੇਟੀ ਅਜੇ ਬਹੁਤ ਛੋਟੀ ਹੈ। ਅਜਿਹੇ 'ਚ ਜੋ ਵੀ ਵਿਅਕਤੀ ਉਸ ਦੀ ਬੇਟੀ ਨੂੰ ਧੋਖਾ ਦੇ ਕੇ ਆਪਣੇ ਨਾਲ ਲੈ ਗਿਆ, ਉਸ ਨੇ ਵੱਡਾ ਅਪਰਾਧ ਕੀਤਾ ਹੈ। ਹੁਣ ਉਨ੍ਹਾਂ ਲੋਕਾਂ ਨੂੰ ਪੁਲਿਸ ਤੋਂ ਹੀ ਉਮੀਦ ਹੈ। ਐਸਆਈ ਗੁਰਦੀਪ ਕੌਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਵਿਦਿਆਰਥਣ ਨੂੰ ਬਰਾਮਦ ਕਰਨ ਦੇ ਨਾਲ-ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।