ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।





ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।


ਇਹ ਵੀ ਪੜ੍ਹੋ- ਜੇਕਰ ਕੁੱਝ ਗਲਤ ਨਹੀਂ ਕੀਤਾ ਤਾਂ ਕਾਂਗਰਸੀ ਆਗੂ ਜਾਂਚ ਤੋਂ ਡਰ ਕਿਉਂ ਰਹੇ ਹਨ?: ਮਲਵਿੰਦਰ ਕੰਗ


ਕਾਂਗਰਸ ਵਿਧਾਇਕ ਸੁਖਪਾਲ ਪਾਲ ਖਹਿਰਾ ਨੇ ਆਪ ਵੱਲੋਂ ਇੱਕ ਦਿਨ ਲਈ ਸੱਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਬਾਰੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਸੀ। ਜ਼ਿਕਰਯੋਗ ਹੈ ਕਿ ਕੱਲ੍ਹ ਵਿਧਾਨ ਸਭਾ 'ਚ ਮਾਨ ਸਰਕਾਰ ਦੇ ਭਰੋਸਗੀ ਮਤੇ 'ਤੇ ਵੋਟਿੰਗ ਹੋਣੀ ਸੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਬਣਾਇਆ ਹੈ। 






ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।