Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਵੱਡਾ ਫੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਗੁਰੂਆਂ ਨੂੰ ਮਾਨਵੀ ਰੂਪ ’ਚ ਪੇਸ਼ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਹੁਣ ਕਿਸੇ ਵੀ ਫਿਲਮ ਜਾਂ ਡਰਾਮੇ ਵਿੱਚ ਸਿੱਖ ਗੁਰੂਆਂ ਨੂੰ ਮਾਨਵੀ ਰੂਪ ’ਚ ਪੇਸ਼ ਨਹੀਂ ਕੀਤਾ ਜਾ ਸਕੇਗਾ। ਪਿਛਲੇ ਸਮੇਂ ਦੌਰਾਨ ਕੁਝ ਫਿਲਮਾਂ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਰਾਹੀਂ ਮਾਨਵੀ ਰੂਪ ’ਚ ਪੇਸ਼ ਕਰਕੇ ਵਿਵਾਦ ਖੜ੍ਹੇ ਹੁੰਦੇ ਰਹੇ ਹਨ। 



ਦਰਅਸਲ ਬੁੱਧਵਾਰ ਨੂੰ ਸ਼ਹੀਦੀ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਨੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ, ਸਮਾਜਿਕ ਤੇ ਧਾਰਮਿਕ  ਸੰਸਥਾਵਾਂ ਨੂੰ ਸਖ਼ਤੀ ਨਾਲ ਆਖਿਆ  ਹੈ ਕਿ ਸਿੱਖ ਗੁਰੂਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਹਿਬਜ਼ਾਦਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਮਾਨਵੀ ਰੂਪ ਵਿੱਚ ਪੇਸ਼ ਨਾ ਕੀਤਾ ਜਾਵੇ। 


 






ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਜਨਤਕ ਨੋਟਿਸ ਜਾਰੀ ਕਰ ਕੇ ਆਖਿਆ ਗਿਆ ਹੈ ਕਿ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਜ਼ ਦੇ ਪ੍ਰਬੰਧਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਿੱਖ ਗੁਰੂਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਾਹਿਬਜ਼ਾਦਿਆਂ ਦੇ ਕਿਸੇ ਵੀ ਤਰ੍ਹਾਂ ਦੇ ਮਾਨਵੀਕਰਨ ਜਿਸ ਵਿੱਚ ਫ਼ਿਲਮਾਂ ਤੇ ਨਾਟਕ ਵੀ ਸ਼ਾਮਲ ਹਨ,  ਉੱਤੇ ਸਖ਼ਤ ਪਾਬੰਦੀ ਹੈ ਤੇ ਇਹ ਸਿੱਖ ਪਰੰਪਰਾਵਾਂ ਦੇ ਵਿਰੁੱਧ ਹੈ। ਸ਼੍ਰੋਮਣੀ  ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ




Tesla Share Price: ਟੇਸਲਾ ਦੇ ਸ਼ੇਅਰ ਇਸ ਸਾਲ 69 ਫੀਸਦੀ ਡਿੱਗੇ, ਐਲੋਨ ਮਸਕ ਦੀ ਸੰਪਤੀ 140 ਬਿਲੀਅਨ ਡਾਲਰ ਘਟੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ