Punjab News: ਪੰਜਾਬ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਨੇ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਬਟਾਲਾ ਦੇ ਉਮਰਪੁਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਸੜਕ ਦੇ ਹੇਠੋਂ ਲੰਘਦੀ ਇੱਕ ਗੈਸ ਪਾਈਪਲਾਈਨ ਅਚਾਨਕ ਫਟ ਗਈ। ਇੰਟਰਨੈੱਟ ਕੇਬਲ ਵਿਛਾਉਣ ਦੇ ਕੰਮ ਦੌਰਾਨ ਹੋਏ ਇਸ ਧਮਾਕੇ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਲੋਕ ਇਧਰ-ਉਧਰ ਭੱਜਣ ਲੱਗੇ। ਇਸ ਹਾਦਸੇ ਵਿੱਚ ਵੱਡਾ ਨੁਕਸਾਨ ਹੋਇਆ ਹੈ।
ਦੱਸ ਦੇਈਏ ਕਿ ਇਸ ਹਾਦਸੇ ਵਿੱਚ ਦੁਕਾਨ ਦੇ ਅੰਦਰ ਬੈਠੇ 4 ਲੋਕ ਅੱਗ ਦੀ ਲਪੇਟ ਵਿੱਚ ਆ ਗਏ, ਜਿਨ੍ਹਾਂ ਨੂੰ ਤੁਰੰਤ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਚਸ਼ਮਦੀਦਾਂ ਅਨੁਸਾਰ ਧਮਾਕਾ ਬਹੁਤ ਤੇਜ਼ ਸੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। 4 ਜ਼ਖਮੀ ਲੋਕਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿੱਚ ਇੱਕ 10 ਸਾਲ ਦਾ ਬੱਚਾ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਇਲਾਕੇ ਨੂੰ ਸੁਰੱਖਿਅਤ ਬਣਾਉਣ ਵਿੱਚ ਜੁਟਿਆ ਹੋਇਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।