ਪੜਚੋਲ ਕਰੋ

ਸਿੱਖਿਆ ਖੇਤਰ 'ਚ ਵੱਡੀ ਪਹਿਲ, ਸੀਐਮ ਮਾਨ ਤੇ ਕੇਜਰੀਵਾਲ ਨੇ 1600 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪ੍ਰਾਜੈਕਟਾਂ ਦਾ ਕੀਤਾ ਆਗਾਜ਼

ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

Amritsar News : ਸੂਬੇ ਦੇ ਸਿੱਖਿਆ ਖੇਤਰ ਵਿੱਚ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1600 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਸਿੱਖਿਆ ਦੀ ਮੁਕੰਮਲ ਤੌਰ 'ਤੇ ਕਾਇਆ ਕਲਪ ਕਰਨ ਲਈ ਵੱਡੇ ਪ੍ਰਾਜੈਕਟਾਂ ਦਾ ਆਗਾਜ਼ ਕੀਤਾ ਗਿਆ।

'ਹਰੇਕ ਸਕੂਲ ਨੂੰ ਮੁਹੱਈਆ ਕਰਵਾਇਆ ਕੈਂਪਸ ਮੈਨੇਜਰ' 

ਅੱਜ ਇੱਥੇ ‘ਸਿੱਖਿਆ ਕ੍ਰਾਂਤੀ ਰੈਲੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, 7000 ਤੋਂ ਵੱਧ ਸਕੂਲਾਂ ਦੀ ਚਾਰਦੀਵਾਰੀ ਕਰਨ ਲਈ 358 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲਾਂ ਵਿੱਚ ਬੈਂਚਾਂ ਤੇ ਹੋਰ ਫਰਨੀਚਰ ਉਤੇ 25 ਕਰੋੜ ਰੁਪਏ ਅਤੇ ਵਾਸ਼ਰੂਮਾਂ ਉਤੇ 60 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ 10,000 ਨਵੇਂ ਕਲਾਸ ਰੂਮ ਬਣਾਉਣ ਲਈ 800 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਸਕੂਲ ਨੂੰ ਕੈਂਪਸ ਮੈਨੇਜਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਸਰਕਾਰੀ ਸੈਕੰਡਰੀ ਸਕੂਲ ਨੂੰ ਦੋ-ਦੋ ਸੁਰੱਖਿਆ ਗਾਰਡ ਦਿੱਤੇ ਜਾ ਰਹੇ ਹਨ। 

ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਖਾਸ ਤੌਰ 'ਤੇ ਲੜਕੀਆਂ ਦੀ ਆਵਾਜਾਈ ਦੀ ਸਹੂਲਤ ਲਈ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਹਰੇਕ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਕੁਨੈਕਸ਼ਨ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਮਹੀਨਿਆਂ ਦੇ ਅੰਦਰ ਸੂਬੇ ਦੇ ਸਾਰੇ ਸਕੂਲ ਇੰਟਰਨੈੱਟ ਦੀਆਂ ਸਹੂਲਤਾਂ ਨਾਲ ਲੈਸ ਹੋਣਗੇ।

ਹੁਣ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਇਹ ਖ਼ਾਸ ਸਖਲਾਈ 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹੁਤ ਜਲਦ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਮਨਸੂਈ ਬੁੱਧੀ) ਦੇ ਕੋਰਸ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇੱਕ ਲੱਖ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਅਧਿਆਪਕਾਂ ਨੂੰ ਵੀ ਏ.ਆਈ. ਕੋਰਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਨੂੰ ਹਰੀ ਅਤੇ ਚਿੱਟੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਸੂਬੇ ਨੂੰ ਸਿੱਖਿਆ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ।

ਸੂਬੇ ਲਈ ਅੱਜ ਇਤਿਹਾਸਕ ਦਿਨ

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਗਿਆਨ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ਉਤੇ ਚੱਲ ਰਹੀ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਲਈ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਤੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕ੍ਰਾਂਤੀ 70 ਸਾਲ ਪਹਿਲਾਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਸੀ ਪਰ ਬਦਕਿਸਮਤੀ ਨਾਲ ਇਹ ਕਦੇ ਨਹੀਂ ਵਾਪਰਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੱਜ ਸੂਬੇ ਦਾ ਪਹਿਲਾ ਸਕੂਲ ਆਫ ਐਮੀਨੈਂਸ ਪੰਜਾਬ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਹੈ ਜਿਸ ਨਾਲ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਇਨਕਲਾਬ ਦੀ ਨੀਂਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਤੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਜੰਗ ਵਿੱਢਣ ਮੌਕੇ ਰੱਖੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਅੱਜ ਸੁਪਨੇ ਨੂੰ ਹਕੀਕਤ ਵਿੱਚ ਬਦਲ ਦਿੱਤਾ ਗਿਆ ਅਤੇ ਸਕੂਲਾਂ ਨੂੰ ਮਿਆਰੀ ਸਿੱਖਿਆ ਦੇ ਧੁਰੇ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਕ ਹੋਰ ਇਤਿਹਾਸਕ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਦੀ ਆਵਾਜਾਈ ਦੀ ਸਹੂਲਤ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਆਹਲਾ ਦਰਜੇ ਦੇ ਬੁਨਿਆਦੀ ਢਾਂਚਾ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮੁਹਾਰਤ ਨੂੰ ਹੋਰ ਨਿਖਾਰਨ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਨਾਲ-ਨਾਲ ਬਾਹਰਲੇ ਸੂਬਿਆਂ ਤੋਂ ਪੇਸ਼ੇਵਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਦਾ ਤਜਰਬਾ ਵਧਾਉਣ ਲਈ ਇਸਰੋ ਅਤੇ ਹੋਰ ਵੱਕਾਰੀ ਸੰਸਥਾਵਾਂ ਦੇ ਦੌਰੇ ਕਰਵਾਏ ਜਾ ਰਹੇ ਹਨ।

ਉਪਰਾਲੇ ਭਵਿੱਖ ਵਿੱਚ ਵੀ ਰਹਿਣਗੇ ਜਾਰੀ

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਉਤੇ ਸਮਾਰਟ ਸਕੂਲਾਂ ਦੇ ਬੋਰਡ ਲਾ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਸਕੂਲਾਂ ਵਿੱਚ ਕੋਈ ਸਹੂਲਤ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਇਨ੍ਹਾਂ ਸਰਕਾਰੀ ਸਕੂਲਾਂ ਨੂੰ ਸਹੀ ਮਾਅਨਿਆਂ ਵਿਚ ਆਧੁਨਿਕ ਸਕੂਲਾਂ ਵਿਚ ਬਦਲਣਾ ਸ਼ੁਰੂ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਸਿੱਖਿਆ ਖੇਤਰ ਦੀ ਮੁਕੰਮਲ ਰੂਪ ਵਿਚ ਕਾਇਆ ਕਲਪ ਕਰ ਦਿੱਤੀ ਜਾਵੇਗੀ।

ਦਿੱਲੀ ਦੇ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਲੋਕਾਂ ਨਾਲ ਕੀਤੇ ਕੌਲ ਪੁਗਾਉਣ ਵਾਲੀ ਸ਼ਖਸੀਅਤ ਦੱਸਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਦਿੱਤੀ ਹਰੇਕ ਗਾਰੰਟੀ ਪੂਰੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

ਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲWomen Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Embed widget