Punjab Police:  ਪੰਜਾਬ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨਾਲ ਮਿਲ ਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਪੰਜ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ।






ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਅੱਤਵਾਦੀ ਰਿੰਦਾ ਅਤੇ ਅਮਰੀਕਾ ਸਥਿਤ ਅੱਤਵਾਦੀ ਗੋਲਡੀ ਬਰਾੜ ਦੇ ਪੰਜ ਸਾਥੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪੰਜਾਬ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਚੈਕ ਗਣਰਾਜ ਅਧਾਰਤ ਗੁਰਦੇਵ ਸਿੰਘ ਉਰਫ਼ ਜੈਸਲ ਵੱਲੋਂ ਚਲਾਏ ਜਾ ਰਹੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਡਿਊਲ  ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ। 


ਗੁਰਦੇਵ ਜੈਸਲ, ਕੈਨੇਡਾ ਅਧਾਰਤ ਅੱਤਵਾਦੀਆਂ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ, ਜਿਨ੍ਹਾਂ ਦਾ ਹੱਥ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਹੋਏ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਸੂਬੇ ਵਿੱਚ ਮਿੱਥ ਕੇ ਕੀਤੀਆਂ ਗਈਆਂ ਹੱਥਿਆਵਾਂ ਪਿੱਛੇ ਹੈ, ਦੇ ਗਿਰੋਹ ਦਾ ਮੁੱਖ ਮੈਂਬਰ ਹੈ।






ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦੇਵ ਜੈਸਲ ਵੱਲੋਂ ਮਾਝਾ ਖੇਤਰ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਨਵਾਂ ਮਾਡਿਊਲ ਤਿਆਰ ਕਰਨ ਦੀ ਠੋਸ ਜਾਣਕਾਰੀ ਮਿਲਣ ਉਪਰੰਤ ਤਰਨ ਤਾਰਨ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਿੰਨਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਅਪਰਾਧ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਰਚ ਰਹੇ ਸਨ।