Holiday in Punjab: ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਵਿੱਚ ਸਕੂਲੀ ਬੱਚੇ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਬੇਸ਼ੱਕ ਸਕੂਲਾਂ ਵਿੱਚ ਛੁੱਟੀਆਂ ਜੂਨ ਵਿੱਚ ਹੋਣਗੀਆਂ ਪਰ ਅਗਲੇ ਤਿੰਨ ਦਿਨ ਬੱਚਿਆਂ ਨੂੰ ਰਾਹਤ ਮਿਲਣ ਜਾ ਰਹੀ ਹੈ। ਦਰਅਸਲ ਸ਼ੁੱਕਰਵਾਰ ਤੋਂ ਲੈ ਕੇ ਐਤਵਾਰ ਤੱਕ ਛੁੱਟੀਆਂ ਰਹਿਣਗੀਆਂ। 


ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿੱਚ 10 ਮਈ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ। ਇਸ ਤੋਂ ਇਲਾਵਾ ਅਗਲੇ ਦਿਨ ਮਹੀਨੇ ਦਾ ਦੂਜਾ ਸ਼ਨੀਵਾਰ ਹੈ। ਇਸ ਦਿਨ ਸਰਕਾਰੀ ਸਕੂਲ ਤੇ ਕਈ ਪ੍ਰਾਈਵੇਟ ਅਦਾਰੇ ਬੰਦ ਰਹਿਣਗੇ। ਇਸ ਤੋਂ ਅੱਗੇ ਐਤਵਾਰ ਹੈ। ਇਸ ਤਰ੍ਹਾਂ ਤਿੰਨ ਦਿਨ ਸਕੂਲ ਬੰਦ ਰਹਿਣਗੇ।


ਦੱਸ ਦਈਏ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਖੂਬ ਕਹਿਰ ਢਾਅ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਪਿਛਲੇ 13 ਸਾਲਾਂ 'ਚ ਪਹਿਲੀ ਵਾਰ ਮਈ ਦੇ ਪਹਿਲੇ ਹਫ਼ਤੇ ਹੀ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ।


ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ 10 ਮਈ ਦੀ ਸ਼ਾਮ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਮਗਰੋਂ 11 ਤੇ 12 ਮਈ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ