Punjab Breaking News LIVE: ਕੋਟਕਪੂਰਾ ਗੋਲੀ ਕਾਂਡ ਬਾਰੇ ਵੱਡਾ ਖੁਲਾਸਾ, ਪੰਜਾਬੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ
Punjab Breaking News LIVE: ਕੋਟਕਪੂਰਾ ਗੋਲੀ ਕਾਂਡ ਬਾਰੇ ਵੱਡਾ ਖੁਲਾਸਾ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਨਾਲ ਵਾਪਰਿਆ ਹਾਦਸਾ, ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣੇ ਦੇ...
Background
Kotkapura Goli Kand: ਸਾਲ 2015 ਵਿੱਚ ਬਾਦਲ ਸਰਕਾਰ ਵੇਲੇ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਹੁਣ ਸਾਹਮਣੇ ਆਇਆ ਹੈ ਕਿ ਉਸ ਵੇਲੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।
ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦਿੰਦਿਆਂ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ।
ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਦੌਰਾਨ ਸ਼੍ਰੀ ਗੁਰੂ ਗ੍ਰੰਥ ਜੀ ਦਾ ਪਾਵਨ ਸਰੂਪ ਲੈ ਕੇ ਜਾਣਾ ਗਲਤ ਕਰਾਰ
Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦੇ ਘਿਰਾਓ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਕੇ ਜਾਣਾ ਗਲਤ ਸੀ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਬੇਸ਼ੱਕ ਮੈਂਬਰਾਂ ਦੀ ਰਾਏ ਵੱਖ-ਵੱਖ ਸੀ ਪਰ ਕਮੇਟੀ ਮੈਂਬਰਾਂ ਦੀ ਆਪਸ ਵਿੱਚ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਧਰਨਿਆਂ, ਰੋਸ ਪ੍ਰਦਰਸ਼ਨਾਂ ਤੇ ਝਗੜਿਆਂ ਵਾਲੀਆਂ ਥਾਵਾਂ ’ਤੇ ਪਾਵਨ ਸਰੂਪ ਲੈ ਕੇ ਨਹੀਂ ਜਾਣਾ ਚਾਹੀਦਾ।
ਦੱਸ ਦਈਏ ਕਿ ਧਰਨਿਆਂ, ਰੋਸ ਪ੍ਰਦਰਸ਼ਨਾਂ ਤੇ ਝਗੜਿਆਂ ਵਾਲੀਆਂ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪ ਦਿੱਤੀ ਹੈ। ਹੁਣ ਰਿਪੋਰਟ ਬਾਰੇ ਅਗਲਾ ਫ਼ੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਜਾਵੇਗਾ।
ਗੰਨ ਕਲਚਰ ਨੂੰ ਨਹੀਂ ਪਈ ਨੱਥ!
Amritsar News: ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ। ਇਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਹੁਣ ਵੀਡੀਓ ਦੇ ਆਧਾਰ 'ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
Ludhaina News: ਸਾਲੀ ਨਾਲ ਨਾਜਾਇਜ਼ ਸਬੰਧਾਂ ਕਰਕੇ 5 ਸਾਲਾ ਧੀ ਦਾ ਨਹਿਰ 'ਚ ਸੁੱਟ ਕੇ ਕੀਤਾ ਕਤਲ
ਪੁਲਿਸ ਜਿਲ੍ਹਾ ਖੰਨਾ ਦੇ ਪਿੰਡ ਰੋਹਲੇ ਵਿੱਚ ਇੱਕ ਵਿਅਕਤੀ ਨੇ ਆਪਣੀ ਸਾਲੀ ਨਾਲ ਨਜਾਇਜ ਸਬੰਧਾਂ ਦੇ ਚੱਲਦਿਆਂ 5 ਸਾਲਾਂ ਦੀ ਮਾਸੂਮ ਧੀ ਨੂੰ ਨਹਿਰ ਵਿੱਚ ਸੁੱਟ ਕੇ ਕਤਲ ਕਰ ਦਿੱਤਾ। ਇਸ ਕਾਤਲ ਨੇ ਆਪਣੀ ਪਤਨੀ ਨੂੰ ਵੀ ਮਾਰਨ ਦੀ ਸਾਜ਼ਿਸ ਰਚੀ ਸੀ ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕਿਆ। ਪੁਲਿਸ ਨੇ ਧੀ ਨੂੰ ਮਾਰਨ ਵਾਲੇ ਕਾਤਲ ਪਿਓ ਤੇ ਉਸ ਦੀ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ।
Sidhu Moose Wala First Death Anniversary: ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਇਹ ਸੋਸ਼ਲ ਮੀਡੀਆ ਪੋਸਟ ਵਾਇਰਲ
ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਣੀ ਹੈ। ਇਸ ਮੌਕੇ ਸਿੱਧੂ ਦੀ ਮਾਂ ਚਰਨ ਕੌਰ ਦੀ ਇੱਕ ਸੋਸ਼ਲ ਮੀਡੀਆ ਪੋਸਟ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਚਰਨ ਕੌਰ ਨੇ ਆਪਣੇ ਮਰਹੂਮ ਪੁੱਤਰ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਦੇ ਨਾਲ ਉਨ੍ਹਾਂ ਨੇ ਇੱਕ ਬੇਹੱਦ ਭਾਵੁਕ ਕਰਨ ਵਾਲਾ ਸੰਦੇਸ਼ ਲਿਿਖਿਆ ਹੈ। ਇਸ ਸੰਦੇਸ਼ ਨੂੰ ਪੜ੍ਹ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।






















