= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Ludhaina News: ਸਾਲੀ ਨਾਲ ਨਾਜਾਇਜ਼ ਸਬੰਧਾਂ ਕਰਕੇ 5 ਸਾਲਾ ਧੀ ਦਾ ਨਹਿਰ 'ਚ ਸੁੱਟ ਕੇ ਕੀਤਾ ਕਤਲ ਪੁਲਿਸ ਜਿਲ੍ਹਾ ਖੰਨਾ ਦੇ ਪਿੰਡ ਰੋਹਲੇ ਵਿੱਚ ਇੱਕ ਵਿਅਕਤੀ ਨੇ ਆਪਣੀ ਸਾਲੀ ਨਾਲ ਨਜਾਇਜ ਸਬੰਧਾਂ ਦੇ ਚੱਲਦਿਆਂ 5 ਸਾਲਾਂ ਦੀ ਮਾਸੂਮ ਧੀ ਨੂੰ ਨਹਿਰ ਵਿੱਚ ਸੁੱਟ ਕੇ ਕਤਲ ਕਰ ਦਿੱਤਾ। ਇਸ ਕਾਤਲ ਨੇ ਆਪਣੀ ਪਤਨੀ ਨੂੰ ਵੀ ਮਾਰਨ ਦੀ ਸਾਜ਼ਿਸ ਰਚੀ ਸੀ ਪਰ ਉਹ ਇਸ ਵਿੱਚ ਸਫਲ ਨਹੀਂ ਹੋ ਸਕਿਆ। ਪੁਲਿਸ ਨੇ ਧੀ ਨੂੰ ਮਾਰਨ ਵਾਲੇ ਕਾਤਲ ਪਿਓ ਤੇ ਉਸ ਦੀ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Sidhu Moose Wala First Death Anniversary: ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਇਹ ਸੋਸ਼ਲ ਮੀਡੀਆ ਪੋਸਟ ਵਾਇਰਲ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਣੀ ਹੈ। ਇਸ ਮੌਕੇ ਸਿੱਧੂ ਦੀ ਮਾਂ ਚਰਨ ਕੌਰ ਦੀ ਇੱਕ ਸੋਸ਼ਲ ਮੀਡੀਆ ਪੋਸਟ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਚਰਨ ਕੌਰ ਨੇ ਆਪਣੇ ਮਰਹੂਮ ਪੁੱਤਰ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਦੇ ਨਾਲ ਉਨ੍ਹਾਂ ਨੇ ਇੱਕ ਬੇਹੱਦ ਭਾਵੁਕ ਕਰਨ ਵਾਲਾ ਸੰਦੇਸ਼ ਲਿਿਖਿਆ ਹੈ। ਇਸ ਸੰਦੇਸ਼ ਨੂੰ ਪੜ੍ਹ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Chetan Singh Jouramajra: ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਬੋਲੇ ਉਹ ਕਿਸੇ ਵੀ ਜਾਂਚ ਲਈ ਤਿਆਰ ਖੰਨਾ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਟੈਟ ਪੇਪਰ ਮੁੱਦੇ ਉਪਰ ਕਿਹਾ ਕਿ ਸਰਕਾਰ ਕਿਸੇ ਨੂੰ ਨਹੀਂ ਬਖਸ਼ੇਗੀ। ਇਸਦੇ ਨਾਲ ਹੀ ਓਵਰਏਜ ਡਾਕਟਰ ਦੀ ਭਰਤੀ ਸੰਬੰਧੀ ਵਾਇਰਲ ਹੋਈ ਵੀਡੀਓ ਉਪਰ ਮੰਤਰੀ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਲਈ ਤਿਆਰ ਹਨ। ਇਸਦੇ ਨਾਲ ਹੀ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਟੈਟ ਪੇਪਰ ਮਾਮਲੇ 'ਚ ਸਰਕਾਰ ਵੱਲੋਂ ਨਹੀਂ, ਅਫ਼ਸਰਸ਼ਾਹੀ ਵੱਲੋਂ ਲਾਪਰਵਾਹੀ ਹੋਈ ਹੈ ਜੋ ਕਿ ਸਰਕਾਰ ਬਰਦਾਸ਼ਤ ਨਹੀਂ ਕਰੇਗੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Ludhiana News : ਲੁਧਿਆਣਾ ਦੇ ਡੇਹਲੋਂ ਕੋਲ ਤੇਜ਼ ਰਫ਼ਤਾਰ ਟਰਾਲੇ ਨੇ 2 ਨੌਜਵਾਨਾਂ ਨੂੰ ਕੁਚਲਿਆ ਲੁਧਿਆਣਾ ਦੇ ਡੇਹਲੋਂ ਸਥਿਤ ਗੁੱਜਰਵਾਲ ਵਿਖੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਜਗਜੀਵਨ ਸਿੰਘ ਉਰਫ਼ ਬੱਬੂ ਵਾਸੀ ਗੁੱਜਰਵਾਲ ਅਤੇ ਮਨਿੰਦਰ ਸਿੰਘ ਮਨੀ ਵਾਸੀ ਬਰੋਟਾ ਰੋਡ ਨਿਊ ਸ਼ਿਮਲਾਪੁਰੀ ਵਜੋਂ ਹੋਈ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Punjab Police: ਲੋਕਾਂ ਦੇ ਵਿਆਹਾਂ 'ਚ ਬੈਂਡ ਵਜਾਏਗੀ ਪੰਜਾਬ ਪੁਲਿਸ ਪੰਜਾਬ ਪੁਲਿਸ ਹੁਣ ਲੋਕਾਂ ਦੇ ਵਿਆਹਾਂ ਵਿੱਚ ਬੈਂਡ ਵਜਾਏਗੀ। ਇਸ ਲਈ ਪੁਲਿਸ ਪਾਰਟੀ ਇੱਕ ਘੰਟੇ ਲਈ 7 ਹਜ਼ਾਰ ਰੁਪਏ ਵਸੂਲੇਗੀ। ਪਤਾ ਲੱਗਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਕੋਈ ਵਿਅਕਤੀ 80549-42100 'ਤੇ ਸੰਪਰਕ ਕਰਕੇ ਬੈਂਡ ਬੁੱਕ ਕਰ ਸਕਦਾ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
One Rank One Pension: ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ ਇੱਕ ਰੈਂਕ ਇੱਕ ਪੈਨਸ਼ਨ ਮਾਮਲੇ 'ਤੇ ਸੁਪਰੀਮ ਕੋਰਟ (Supreme Court) ਨੇ ਅੱਜ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਰੱਖਿਆ ਮੰਤਰਾਲੇ ਨੂੰ ਵੀ ਫਟਕਾਰ ਲਾਈ ਹੈ। ਅਦਾਲਤ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਹੈ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇੱਕ ਰੈਂਕ ਇੱਕ ਪੈਨਸ਼ਨ (One Rank One Pension) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਅੱਜ ਦੇ ਦਿਨ ਹੀ ਊਧਮ ਸਿੰਘ ਨੇ ਜਨਰਲ ਡਾਇਰ ਨੂੰ ਮਾਰੀ ਸੀ ਗੋਲੀ Udham Singh shot General Dyer : ਕਿਹਾ ਜਾਂਦਾ ਹੈ ਕਿ ਇਤਿਹਾਸ ਤੋਂ ਵਧੀਆ ਕੋਈ ਅਧਿਆਪਕ ਨਹੀਂ ਹੋ ਸਕਦਾ। ਇਤਿਹਾਸ ਆਪਣੇ ਆਪ ਵਿਚ ਘਟਨਾਵਾਂ ਨੂੰ ਹੀ ਨਹੀਂ ਕਵਰ ਕਰਦਾ, ਸਗੋਂ ਸਾਨੂੰ ਬਹੁਤ ਕੁਝ ਸਿਖਾਉਂਦਾ ਵੀ ਹੈ। ਇਸੇ ਤਰ੍ਹਾਂ ਹਰ ਦਿਨ ਕਿਸੇ ਨਾ ਕਿਸੇ ਇਤਿਹਾਸ ਨਾਲ ਜੁੜਿਆ ਹੋਇਆ ਹੈ। ਇਸੇ ਤਰ੍ਹਾਂ ਅੱਜ ਦਾ ਦਿਨ ਭਾਵ 13 ਮਾਰਚ ਭਾਰਤ ਦੇ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਅੱਜ ਤੋਂ ਠੀਕ 83 ਸਾਲ ਪਹਿਲਾਂ 1940 ਵਿੱਚ ਇੱਕ ਨੌਜਵਾਨ ਨੇ ਇੰਗਲੈਂਡ ਵਿੱਚ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ ਡਾਇਰ (Michael O Dyer) ਉੱਤੇ ਗੋਲੀਆਂ ਚਲਾ ਕੇ ਜਲਿਆਂਵਾਲਾ ਬਾਗ ਕਾਂਡ ਦਾ ਬਦਲਾ ਲਿਆ ਸੀ। ਉਹ ਨੌਜਵਾਨ ਸੀ ਊਧਮ ਸਿੰਘ।

PSTET ਪ੍ਰੀਖਿਆ ’ਚ ਲਾਪਰਵਾਹੀ ਦਾ ਮਾਮਲਾ Chandigarh News : PSTET ਪ੍ਰੀਖਿਆ ਲੀਕ ਮਾਮਲੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਨੇ ਇਸ ਦੀ ਜਾਣਕਾਰੀ ਇਕ ਟਵੀਟ ਜ਼ਰੀਏ ਸਾਂਝੀ ਕੀਤੀ। ਹਰਜੋਤ ਬੈਂਸ ਨੇ ਕਿਹਾ ਕਿ ਇਸ ਦੇ ਲਈ ਜ਼ਿੰਮੇਵਾਰੀ ਤੈਅ ਕਰਕੇ ਦੋਸ਼ੀ ਪਾਏ ਜਾਣ ਵਾਲਿਆਂ 'ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਹੋਵੇਗਾ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਪੰਜਾਬੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ Patiala News: ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਹਨ। ਕੈਂਪਸ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Patiala News:ਪੰਜਾਬੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਹਨ। ਕੈਂਪਸ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਹੈ। ਦੱਸ ਦਈਏ ਕਿ ਇਹ ਵਿਰੋਧ ਰਾਜ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਦੇ ਆਪਣੇ ਬਜਟ ਵਿੱਚ ਯੂਨੀਵਰਸਿਟੀ ਲਈ ਆਪਣੀਆਂ ਮੰਗਾਂ ਅਨੁਸਾਰ ਫੰਡ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਸਵੇਰੇ 11 ਵਜੇ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰ ਦਿੱਤੇ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Piyush Goyal On rahul Gandhi : ਪੀਯੂਸ਼ ਗੋਇਲ ਬੋਲੇ - ਦੇਸ਼ਧ੍ਰੋਹ ਦਾ ਕੇਸ ਚੱਲਣਾ ਚਾਹੀਦਾ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਲੰਡਨ ਵਿੱਚ ਦਿੱਤੇ ਬਿਆਨ ਦਾ ਮੁੱਦਾ ਗੂੰਜਿਆ ਹੈ। ਪ੍ਰਦੇਸ਼ ਭਾਜਪਾ ਨੇਤਾ ਪਿਊਸ਼ ਗੋਇਲ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਨੇਤਾ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਪੀਯੂਸ਼ ਗੋਇਲ ਨੇ ਕਿਹਾ ਕਿ ਬਹੁਤ ਹੀ ਸ਼ਰਮਨਾਕ ਤਰੀਕੇ ਨਾਲ ਵਿਰੋਧੀ ਧਿਰ ਦੇ ਨੇਤਾ ਨੇ ਵਿਦੇਸ਼ ਜਾ ਕੇ ਭਾਰਤ ਦੀ ਨਿਆਂਪਾਲਿਕਾ, ਫੌਜ, ਚੋਣ ਕਮਿਸ਼ਨ ਅਤੇ ਸਦਨ ਦਾ ਅਪਮਾਨ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਗਲਤ ਦੋਸ਼ ਲਾਏ ਹਨ। ਉਨ੍ਹਾਂ ਨੂੰ ਸਦਨ 'ਚ ਆ ਕੇ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਐਮਰਜੈਂਸੀ ਦਾ ਜ਼ਿਕਰ ਕਰਦਿਆਂ ਪੀਯੂਸ਼ ਗੋਇਲ ਨੇ ਕਿਹਾ ਕਿ ਲੋਕਤੰਤਰ ਨੂੰ ਖ਼ਤਰਾ ਓਦੋਂ ਸੀ,ਜਦੋਂ ਦੇਸ਼ ਵਿੱਚ ਐਮਰਜੈਂਸੀ ਲਗਾਈ ਗਈ ਸੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Parliament: ਰਾਹੁਲ ਗਾਂਧੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਕਾਰਵਾਈ 2 ਵਜੇ ਤੱਕ ਲਈ ਮੁਲਤਵੀ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਬਿਆਨ 'ਤੇ ਲੋਕ ਸਭਾ 'ਚ ਭਾਰੀ ਹੰਗਾਮੇ ਤੋਂ ਬਾਅਦ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਦਨ ਦੇ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਵਿੱਚ ਭਾਰਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਰਾਹੁਲ ਗਾਂਧੀ ਦੇ ਬਿਆਨਾਂ ਦੀ ਇਸ ਸਦਨ ਦੇ ਸਾਰੇ ਮੈਂਬਰਾਂ ਵੱਲੋਂ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਸਦਨ ਦੇ ਸਾਹਮਣੇ ਮੁਆਫੀ ਮੰਗਣ ਲਈ ਕਿਹਾ ਜਾਣਾ ਚਾਹੀਦਾ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਪੰਜਾਬ-ਹਰਿਆਣਾ 'ਚ 'ਇਨਫਲੂਏਂਜ਼ਾ-ਏ' ਦਾ ਅਲਰਟ, ਚੰਡੀਗੜ੍ਹ ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ H3N2 Influenza A Virus : ਦੇਸ਼ ਵਿੱਚ H3N2 ਵਾਇਰਸ ਨੇ ਕੋਰੋਨਾ ਵਾਂਗ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਹੁਣ ਤੱਕ ਇਨਫਲੂਐਂਜ਼ਾ ਐਚ3ਐਨ2 ਦੇ 7 ਮਰੀਜ਼ ਪਾਏ ਗਏ ਹਨ। ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਵਿਭਾਗ ਨੇ ਇਨਫਲੂਐਂਜ਼ਾ ਏ ਦੇ ਸਬੰਧ ਵਿੱਚ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਵਾਇਰਸ ਨੂੰ ਗਰਭਵਤੀ ਔਰਤਾਂ ਲਈ ਇੱਕ ਵੱਡਾ ਖ਼ਤਰਾ ਦੱਸਿਆ ਗਿਆ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਨਹੀਂ ਰੁਕ ਰਿਹਾ ਕਤਲਾਂ ਦਾ ਸਿਲਸਿਲਾ, ਬਠਿੰਡਾ ਦੇ ਨੌਜਵਾਨ ਦੀ ਜ਼ੀਰਕਪੁਰ 'ਚ ਹੱਤਿਆ Chandigarh News: ਜ਼ੀਰਕਪੁਰ ਵਿੱਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਕਤਲ ਦੋ ਐਕਟਿਵਾ ਸਵਾਰ ਹਮਲਾਵਰਾਂ ਨੇ ਕੀਤਾ ਹੈ। ਮ੍ਰਿਤਕ ਦੀ ਪਛਾਣ ਗੁਲਾਬ ਸਿੰਘ (26) ਵਾਸੀ ਪਿੰਡ ਕਰਮਗੜ੍ਹ ਛੱਤਰਾਂ (ਬਠਿੰਡਾ) ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਨਾਲ ਵਾਪਰਿਆ ਹਾਦਸਾ Talwandi Sabo News: ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਨੇੜਲੇ ਪਿੰਡ ਭਾਗੀਵਾਂਦਰ ਨੇੜੇ ਹਾਦਸਾਗ੍ਰਸਤ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂਕਿ ਇਕ ਦਰਜਨ ਦੇ ਕਰੀਬ ਸ਼ਰਧਾਲੂ ਜ਼ਖਮੀ ਹੋ ਗਏ ਹਨ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਰੋਕ Amritsar News: ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਉਪਰ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਜੀ-20 ਸੰਮੇਲਨ ਨੂੰ ਲੈ ਕੇ ਲਾਈ ਗਈ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋ ਰਿਹਾ ਹੈ। ਇਸ ਕਰਕੇ ਹੀ ਅੰਮ੍ਰਿਤਸਰ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਉੱਪਰ ਰੋਕ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਛੁੱਟੀ ਦੇਣ ਤੋਂ ਰੋਕ ਦਿੱਤਾ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਗੁਰੂ ਨਗਰੀ 'ਚ ਪੁਲਿਸ ਅਲਰਟ, ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ 'ਤੇ ਨਜ਼ਰ Amritsar News: ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ 'ਤੇ ਨਜ਼ਰ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋਣ ਜਾ ਰਿਹਾ ਹੈ, ਜਿਸ ਵਿੱਚ ਜੀ-20 ਨਾਲ ਸਬੰਧਤ ਮੁਲਕਾਂ ਦੇ ਨੁੰਮਾਇੰਦੇ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਲਈ ਪੁਲਿਸ ਚੌਕਸ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਕੋਟਕਪੂਰਾ ਗੋਲੀ ਕਾਂਡ ਬਾਰੇ ਵੱਡਾ ਖੁਲਾਸਾ Kotkapura Goli Kand: ਸਾਲ 2015 ਵਿੱਚ ਬਾਦਲ ਸਰਕਾਰ ਵੇਲੇ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਹੁਣ ਸਾਹਮਣੇ ਆਇਆ ਹੈ ਕਿ ਉਸ ਵੇਲੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਦੌਰਾਨ ਸ਼੍ਰੀ ਗੁਰੂ ਗ੍ਰੰਥ ਜੀ ਦਾ ਪਾਵਨ ਸਰੂਪ ਲੈ ਕੇ ਜਾਣਾ ਗਲਤ ਕਰਾਰ Amritsar News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦੇ ਘਿਰਾਓ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈ ਕੇ ਜਾਣਾ ਗਲਤ ਸੀ। ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਰਿਪੋਰਟ ਵਿੱਚ ਬੇਸ਼ੱਕ ਮੈਂਬਰਾਂ ਦੀ ਰਾਏ ਵੱਖ-ਵੱਖ ਸੀ ਪਰ ਕਮੇਟੀ ਮੈਂਬਰਾਂ ਦੀ ਆਪਸ ਵਿੱਚ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਧਰਨਿਆਂ, ਰੋਸ ਪ੍ਰਦਰਸ਼ਨਾਂ ਤੇ ਝਗੜਿਆਂ ਵਾਲੀਆਂ ਥਾਵਾਂ ’ਤੇ ਪਾਵਨ ਸਰੂਪ ਲੈ ਕੇ ਨਹੀਂ ਜਾਣਾ ਚਾਹੀਦਾ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਗੰਨ ਕਲਚਰ ਨੂੰ ਨਹੀਂ ਪਈ ਨੱਥ! ਵਿਆਹ 'ਚ ਚੱਲੀਆਂ ਤਾਬੜ ਤੋੜ ਗੋਲੀਆਂ, ਇੱਕੋ ਵੇਲੇ 100 ਫਾਇਰ, ਵੀਡੀਓ ਵਾਇਰਲ Amritsar News: ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ। ਇਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਹੁਣ ਵੀਡੀਓ ਦੇ ਆਧਾਰ 'ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।