Kotkapura Goli Kand: ਸਾਲ 2015 ਵਿੱਚ ਬਾਦਲ ਸਰਕਾਰ ਵੇਲੇ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਹੁਣ ਸਾਹਮਣੇ ਆਇਆ ਹੈ ਕਿ ਉਸ ਵੇਲੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।



ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦਿੰਦਿਆਂ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ। 


 


ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ’ਤੇ ਅਦਾਲਤ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। 


 


ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲਿਸ ਨੇ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲਿਸ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਸੀ ਤੇ ਧਰਨਾਕਾਰੀਆਂ ਖ਼ਿਲਾਫ਼ ਕਥਿਤ ਤੌਰ ’ਤੇ ਸਬੂਤ ਤੇ ਕੁਝ ਗਵਾਹ ਵੀ ਇਕੱਠੇ ਕੀਤੇ ਸਨ। 


 


ਜਾਂਚ ਟੀਮ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਝੂਠੀ ਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ, ਸਗੋਂ ਝੂਠੇ ਕੇਸ ਦੀ ਕਥਿਤ ਸਾਜ਼ਿਸ਼ ਰਚਣ ਵਾਲਿਆਂ ਨੂੰ ਮੁਲਜ਼ਮ ਨਾਮਜ਼ਦ ਕਰਕੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ