Akali Dal Conflict: ਅਕਾਲੀ ਦਲ ਦੇ ਕਲੇਸ਼ ਬਾਰੇ ਹਰਸਿਮਰਤ ਬਾਦਲ ਵੱਲੋਂ ਵੱਡਾ ਖੁਲਾਸਾ, ਕੀ ਸੁਖਬੀਰ ਬਾਦਲ ਛੱਡਣਗੇ ਪ੍ਰਧਾਨਗੀ?
Shiromani Akali Dal Conflict: ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਿਹਾ ਕਲੇਸ਼ ਰੁਕਦਾ ਨਜ਼ਰ ਨਹੀਂ ਆ ਰਿਹਾ। ਬੇਸ਼ੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਪਾਰਟੀ ਇਕਜੁੱਟ ਹੈ ਪਰ ਅੰਦਰੋਂ-ਅੰਦਰੀ
Shiromani Akali Dal Conflict: ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਿਹਾ ਕਲੇਸ਼ ਰੁਕਦਾ ਨਜ਼ਰ ਨਹੀਂ ਆ ਰਿਹਾ। ਬੇਸ਼ੱਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਪਾਰਟੀ ਇਕਜੁੱਟ ਹੈ ਪਰ ਅੰਦਰੋਂ-ਅੰਦਰੀ ਬਗਾਵਤ ਵਧਦੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਪਾਰਟੀ ਅੰਦਰ ਵੱਡੇ ਧਮਾਕੇ ਹੋ ਸਕਦੇ ਹਨ।
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਨੇ ਦਿੱਲੀ ਵਿੱਚ ਵੱਡਾ ਬਿਆਨ ਦਿੱਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਹੈ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇੱਕਮੁੱਠ ਹੈ ਤੇ ਸੁਖਬੀਰ ਬਾਦਲ ਦੇ ਨਾਲ ਖੜ੍ਹਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਭਾਜਪਾ ਦੇ ਕੁਝ ਪਿੱਠੂ ਸ਼੍ਰੋਮਣੀ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਉਹੀ ਕਰਨਾ ਚਾਹੁੰਦੇ ਹਨ ਜਿਵੇਂ ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਕੀਤਾ ਸੀ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕਜੁੱਟ ਹੈ ਤੇ ਉਹ ਇਸ ਮਿਸ਼ਨ ਵਿੱਚ ਫੇਲ੍ਹ ਹੋਣ ਜਾ ਰਹੇ ਹਨ। ਹਰਸਿਮਰਤ ਬਾਦਲ ਨੇ ਕਿਹਾ ਕਿ 117 ਨੇਤਾਵਾਂ 'ਚੋਂ ਸਿਰਫ 5 ਨੇਤਾ ਸੁਖਬੀਰ ਬਾਦਲ ਦੇ ਖਿਲਾਫ ਹਨ। ਜਦਕਿ 112 ਆਗੂ ਪਾਰਟੀ ਤੇ ਸੁਖਬੀਰ ਬਾਦਲ ਦੇ ਨਾਲ ਖੜ੍ਹੇ ਹਨ। ਸਾਰੇ ਹਲਕਿਆਂ ਦੀ ਲੀਡਰਸ਼ਿਪ ਸਾਡੇ ਨਾਲ ਹੈ। ਬੀਬੀ ਜਗੀਰ ਕੌਰ ਦਾ ਨਾਂ ਲਏ ਬਿਨਾਂ ਹਰਸਿਮਰਤ ਬਾਦਲ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਐਸਜੀਪੀਸੀ ਚੋਣਾਂ ਲੜਵਾਇਆ ਸੀ।
ਦੱਸ ਦੇਈਏ ਕਿ ਪੰਜਾਬ ਦੇ ਜਲੰਧਰ ਵਿੱਚ ਬੀਤੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਹੀ ਪਾਰਟੀ ਖਿਲਾਫ ਇੱਕ ਵੱਡੀ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਉਸ ਸਮੇਂ ਹੋਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਚੰਡੀਗੜ੍ਹ ਵਿੱਚ ਸਾਰੇ ਆਗੂਆਂ ਨਾਲ ਮੀਟਿੰਗ ਕਰ ਰਹੇ ਸਨ। ਜਲੰਧਰ ਵਿੱਚ ਹੋਈ ਮੀਟਿੰਗ ਦੌਰਾਨ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ।