Punjab News: ਸੁਪਰੀਮ ਕੋਰਟ ਵਿੱਚ ਹੋਇਆ ਵੱਡਾ ਖੁਲਾਸਾ, ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਇਹ ਰਹੀ ਵੱਡੀ ਵਜ੍ਹਾ
Sidhu Moosewala: ਪੰਜਾਬੀ ਗਾਇਕ ਸਿੱਧੂ ਮੂੂਸੇਵਾਲਾ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੁਪਰੀਮ ਕੋਰਟ ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਕੀ ਰਹੀ ਸਭ ਤੋਂ ਵੱਡੀ ਵਜ੍ਹਾ?
Sidhu Moosewala News: ਪੰਜਾਬੀ ਗਾਇਕ ਸਿੱਧੂ ਮੂੂਸੇਵਾਲਾ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸੁਰੱਖਿਆ ਘਟਾਉਣ ਕਰਕੇ ਹੀ ਹੋਈ ਸਿੱਧੂ ਮੂਸੇਵਾਲਾ ਦੀ ਮੌਤ। ਇਸ ਨੂੰ ਲੈ ਕੇ ਹੁਣ ਸਿਆਸਤ ਦੇ ਗਲਿਆਰਿਆਂ ਦੇ ਵਿੱਚ ਚਰਚਾ ਛਿੜ ਗਈ ਹੈ। ਬਿਮਕਰਮਜੀਤ ਮਜੀਠਿਆ ਵੱਲੋਂ ਆਪ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ।
ਮਜੀਠਿਆ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- 'ਅੱਜ ਜਦ CM ਦੇ ਘਰ ਦੇ ਸਾਹਮਣੇ ਵਾਲੀ ਸੜਕ ਆਮ ਲੋਕਾਂ ਦੀ ਆਵਾਜਾਈ ਲਈ ਖੋਲਣ ਲਈ ਮਾਨਯੋਗ ਸੁਪਰੀਮ ਕੋਰਟ ਵਿਚ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਸਰਕਾਰ ਵੱਲੋ ਹਾਜ਼ਰ ਹੋਏ ਅਤੇ ਉਹਨਾਂ ਨੇ ਇਹ ਕਬੂਲ ਕੀਤਾ ਕਿ ਮਸ਼ਹੂਰ ਪੰਜਾਬੀ ...ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣੀ ਉਸ ਦੀ ਮੌਤ ਦਾ ਕਾਰਨ ਬਣੀ। ਜਦ ਹੁਣ ਪੰਜਾਬ ਸਰਕਾਰ ਮਨ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣਾ ਉਸ ਦੀ ਮੌਤ ਦਾ ਕਾਰਨ ਬਣਿਆ ਤੇ ਜਿਨਾਂ ਨੇ ਏਜੰਸੀਆਂ ਦੇ ਸਾਵਧਾਨ ਕਰਨ ਦੇ ਬਾਵਜੂਦ ਵੀ ਸੁਰੱਖਿਆ ਘੱਟ ਕੀਤੀ ਅਤੇ ਜਿਸ ਨੇ ਇਸ ਸੰਵੇਦਨਸ਼ੀਲ ਜਾਣਕਾਰੀ ਨੂੰ ਜਨਤਕ ਕੀਤਾ ਉਹਨਾਂ ਤੇ ਪਰਚਾ ਦਰਜ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਸਲਾਹਕਾਰ ਬਲਤੇਜ ਪੰਨੂ ਤੇ ਪਰਚਾ ਦਰਜ ਹੋਵੇ ਤਾਂ ਜੋ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਮਿਲ ਸਕੇ'।
👉ਅੱਜ ਜਦ CM ਦੇ ਘਰ ਦੇ ਸਾਹਮਣੇ ਵਾਲੀ ਸੜਕ ਆਮ ਲੋਕਾਂ ਦੀ ਆਵਾਜਾਈ ਲਈ ਖੋਲਣ ਲਈ ਮਾਨਯੋਗ ਸੁਪਰੀਮ ਕੋਰਟ ਵਿਚ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਸਰਕਾਰ ਵੱਲੋ ਹਾਜ਼ਰ ਹੋਏ ਅਤੇ ਉਹਨਾਂ ਨੇ ਇਹ ਕਬੂਲ ਕੀਤਾ ਕਿ ਮਸ਼ਹੂਰ ਪੰਜਾਬੀ 👇
— Bikram Singh Majithia (@bsmajithia) May 3, 2024
👉ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣੀ ਉਸ ਦੀ ਮੌਤ ਦਾ ਕਾਰਨ ਬਣੀ।
🛑ਜਦ ਹੁਣ ਪੰਜਾਬ ਸਰਕਾਰ ਮਨ… pic.twitter.com/IAFQBCYtSr
Punjab Police's admission in Supreme Court today is a shocking revelation. Sidhu Moosewala's tragic murder was a direct consequence of security withdrawal. It's clear: @AapPunjab is accountable.
— Manjinder Singh Sirsa (मोदी का परिवार) (@mssirsa) May 3, 2024
I urge CM @BhagwantMann Ji to swiftly file a case against the responsible police… pic.twitter.com/xVw6N7AKRm
ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁੱਸਾ ਜ਼ਾਹਿਰ ਕਰਦੇ ਹੋਏ ਐਕਸ (ਪਹਿਲਾਂ ਟਵਿੱਟਰ) ਉੱਤੇ ਆਪ ਸਰਕਾਰ ਤੋਂ ਸਿੱਧੂ ਦੀ ਸੁਰੱਖਿਆ ਘਟਾਉਣ ਲੈ ਕੇ ਜਵਾਬ ਮੰਗਿਆ ਹੈ। ਉਨ੍ਹਾਂ ਨੇ ਲਿਖਿਆ ਹੈ- 'ਪੰਜਾਬ ਪੁਲਿਸ ਦਾ ਅੱਜ ਸੁਪਰੀਮ ਕੋਰਟ ਵਿੱਚ ਦਾਖ਼ਲਾ ਹੈਰਾਨ ਕਰਨ ਵਾਲਾ ਖ਼ੁਲਾਸਾ ਹੈ। ਸਿੱਧੂ ਮੂਸੇਵਾਲਾ ਦਾ ਦਰਦਨਾਕ ਕਤਲ ਸੁਰੱਖਿਆ ਵਾਪਸ ਲੈਣ ਦਾ ਸਿੱਧਾ ਨਤੀਜਾ ਸੀ। ਇਹ ਸਪੱਸ਼ਟ ਹੈ:
@AapPunjab
ਜਵਾਬਦੇਹ ਹੈ।'
ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ
@ਭਗਵੰਤ ਮਾਨ
ਸੋਸ਼ਲ ਮੀਡੀਆ 'ਤੇ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਦੀ ਸ਼ੇਖੀ ਮਾਰਨ ਵਾਲੇ ਜਿੰਮੇਵਾਰ ਪੁਲਿਸ ਅਫਸਰਾਂ ਅਤੇ 'ਆਪ' ਆਗੂਆਂ ਖਿਲਾਫ ਜਲਦ ਤੋਂ ਜਲਦ ਮਾਮਲਾ ਦਰਜ ਕੀਤਾ ਜਾਵੇ। ਨਿਆਂ ਦਾ ਬੋਲਬਾਲਾ ਹੋਣਾ ਚਾਹੀਦਾ ਹੈ।'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।