Punjab News: ਪੰਜਾਬ 'ਚ 'ਆਪ' ਨੂੰ ਵੱਡਾ ਝਟਕਾ, ਮਸ਼ਹੂਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਆਪਣਾ ਅਹੁਦਾ?
Rupnagar News: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ। ਦੱਸ ਦੇਈਏ ਕਿ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਚੇਅਰਮੈਨੀ ਤੋਂ...

Rupnagar News: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਵਿਚਾਲੇ ਹਾਹਾਕਾਰ ਮਚਾ ਦਿੱਤੀ ਹੈ। ਦੱਸ ਦੇਈਏ ਕਿ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਖ਼ੁਦ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ।
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਵੀਡੀਓ ਪੋਸਟ ਕੀਤਾ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ਵਿਚ ਦਿੱਤੇ ਗਏ ਬਿਆਨਾਂ ਤੋਂ ਡਾ. ਸੁਖੀ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਲਾਈਵ ਹੋ ਕੇ ਦੱਸਿਆ ਕਿ ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ। ਮੈਂ ਆਪਣੇ ਕੈਬਿਨਟ ਮੰਤਰੀ ਰੈਂਕ ਅਤੇ ਚੇਅਰਮੈਨ ਕਨਵੇਅਰ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।
ਇੱਕ ਸਾਲ ਪਹਿਲਾਂ ਅਕਾਲੀ ਦਲ ਛੱਡ ਕੇ 'ਆਪ' ਵਿੱਚ ਹੋਏ ਸੀ ਸ਼ਾਮਲ
ਲਗਭਗ ਇੱਕ ਸਾਲ ਪਹਿਲਾਂ, ਡਾ. ਸੁਖਵਿੰਦਰ ਸੁੱਖੀ ਸ਼੍ਰੋਮਣੀ ਅਕਾਲੀ ਦਲ (SAD) ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਏ ਸਨ। ਡਾ. ਸੁਖਵਿੰਦਰ ਸਿੰਘ ਸੁੱਖੀ 14 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਇਸ ਮੌਕੇ 'ਤੇ ਡਾ. ਸੁੱਖੀ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਲਈ 'ਆਪ' ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਹ ਲਗਾਤਾਰ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਹਾਲਾਂਕਿ, ਉਹ ਆਪਣੇ ਹਲਕੇ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਅਸਮਰੱਥ ਸਨ। ਉਨ੍ਹਾਂ ਨੇ ਇਸਦਾ ਕਾਰਨ ਇਹ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਸੱਤਾ ਵਿੱਚ ਸੀ, ਜਦੋਂ ਕਿ 'ਆਪ' ਹੁਣ ਸੱਤਾ ਵਿੱਚ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਜੋ ਵੀ ਕੰਮ ਰਿਪੋਰਟ ਕੀਤਾ ਉਹ ਪਹਿਲਕਦਮੀਆਂ 'ਤੇ ਅਧਾਰਤ ਸੀ। ਨਤੀਜੇ ਵਜੋਂ, ਉਨ੍ਹਾਂ ਨੇ ਇਹ ਰਸਤਾ ਚੁਣਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















