Punjab News: ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ, ‘ਕਨਸੈਂਟ ਟੂ ਅਪਰੇਟ’ ਰੱਦ
ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ ਦਿੱਤਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ੀਰਾ ਸ਼ਰਾਬ ਫੈਕਟਰੀ ਚਲਾਏ ਜਾਣ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਹੈ ਜਿਸ ਨਾਲ ਸ਼ਰਾਬ ਫੈਕਟਰੀ ਨੂੰ ਰਸਮੀ ਤੌਰ ’ਤੇ ਬੰਦ ਕੀਤੇ ਜਾਣ ਦੀ ਕਾਰਵਾਈ...
Punjab News: ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਝਟਕਾ ਦਿੱਤਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ੀਰਾ ਸ਼ਰਾਬ ਫੈਕਟਰੀ ਚਲਾਏ ਜਾਣ ਦੀ ਪ੍ਰਵਾਨਗੀ ਰੱਦ ਕਰ ਦਿੱਤੀ ਹੈ ਜਿਸ ਨਾਲ ਸ਼ਰਾਬ ਫੈਕਟਰੀ ਨੂੰ ਰਸਮੀ ਤੌਰ ’ਤੇ ਬੰਦ ਕੀਤੇ ਜਾਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜ਼ੀਰਾ ਸ਼ਰਾਬ ਫੈਕਟਰੀ ਦੇ ਪ੍ਰਬੰਧਕਾਂ ਨੇ ਦਸੰਬਰ 2022 ਵਿੱਚ ਫੈਕਟਰੀ ਚਲਾਉਣ ਵਾਸਤੇ ਪ੍ਰਵਾਨਗੀ ਲਈ ਅਰਜ਼ੀ ਦਾਖਲ ਕੀਤੀ ਸੀ।
ਸੂਤਰਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੋ ਦਿਨ ਪਹਿਲਾਂ ਫੈਕਟਰੀ ਪ੍ਰਬੰਧਕਾਂ ਵੱਲੋਂ ਅਪਲਾਈ ਕੀਤਾ ਗਿਆ ‘ਕਨਸੈਂਟ ਟੂ ਅਪਰੇਟ’ ਰੱਦ ਕਰ ਦਿੱਤਾ ਹੈ ਜਿਸ ਪਿੱਛੋਂ ਹੁਣ ਕਾਨੂੰਨੀ ਤੌਰ ’ਤੇ ਫੈਕਟਰੀ ਚੱਲ ਨਹੀਂ ਸਕੇਗੀ। ਪਤਾ ਲੱਗਿਆ ਹੈ ਕਿ ਆਬਕਾਰੀ ਮਹਿਕਮੇ ਵੱਲੋਂ ਇਸ ਫੈਕਟਰੀ ਨੂੰ ਦਿੱਤੀ ਪ੍ਰਵਾਨਗੀ ਦੀ ਮਿਆਦ ਵੀ 31 ਮਾਰਚ ਤੱਕ ਦੀ ਹੈ ਤੇ ਮੁੜ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਵੀ ਲਗਭਗ ਖਤਮ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ 17 ਜਨਵਰੀ ਨੂੰ ਟਵੀਟ ਕਰ ਕੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ ਤੇ ਵਾਅਦਾ ਕੀਤਾ ਸੀ ਕਿ ਪੰਜਾਬ ਦੀ ਆਬੋ-ਹਵਾ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਚੇਤੇ ਰਹੇ ਕਿ ਜ਼ੀਰਾ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ 24 ਜੁਲਾਈ 2022 ਤੋਂ ਲੋਕਾਂ ਵੱਲੋਂ ਮੋਰਚਾ ਖੋਲ੍ਹਿਆ ਹੋਇਆ ਹੈ ਤੇ ਮੋਰਚੇ ਦੇ ਆਗੂ ਹੁਣ ਸਰਕਾਰ ਵੱਲੋਂ ਜ਼ੀਰਾ ਫੈਕਟਰੀ ਨੂੰ ਬੰਦ ਕੀਤੇ ਜਾਣ ਦੇ ਲਿਖਤੀ ਹੁਕਮਾਂ ਦੀ ਉਡੀਕ ਕਰ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ