Hoshiarpur News: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਧਰਮਪੁਰ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਬੰਬ ਮਿਲਿਆ ਹੈ। ਕਿਸਾਨ ਇਤਿੰਦਰਪਾਲ ਸਿੰਘ ਦੇ ਖੇਤ ਵਿੱਚ ਬੰਬ ਮਿਲਿਆ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਕਿਸਾਨ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ ਤੇ ਇਹ ਬੰਬ ਉਸ ਦੇ ਟਰੈਕਟਰ ਦੇ ਫਾਲਿਆਂ ਵਿੱਚ ਫਸ ਗਿਆ। ਇਸ ਤੋਂ ਬਾਅਦ ਕਿਸਾਨ ਦੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਬੰਬ ਵਾਲੀ ਜਗ੍ਹਾ ਸੀਲ ਕਰ ਦਿੱਤੀ ਹੈ।


ਹਾਸਲ ਜਾਣਕਾਰੀ ਮੁਤਾਬਕ ਦਸੂਹਾ ਦੇ ਹਲਕਾ ਮੁਕੇਰੀਆਂ ਦੇ ਪਿੰਡ ਧਰਮਪੁਰਾ 'ਚ ਕਿਸਾਨ ਨੇ ਬੁੱਧਵਾਰ ਸਵੇਰੇ ਆਪਣੇ ਖੇਤਾਂ 'ਚ ਬੰਬ ਦੇਖਿਆ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਖੇਤ ਨੂੰ ਘੇਰਾ ਪਾ ਲਿਆ ਤੇ ਇਲਾਕੇ ਨੂੰ ਸੀਲ ਕਰ ਦਿੱਤਾ। ਬੰਬ ਨਿਰੋਧਕ ਦਸਤੇ ਨੂੰ ਵੀ ਸੂਚਿਤ ਕੀਤਾ ਗਿਆ।


ਕਿਸਾਨ ਅਤਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਉਹ ਆਪਣੇ ਖਾਤੇ ਦੀ ਵਾਹੀ ਕਰ ਰਿਹਾ ਸੀ। ਇਸ ਦੌਰਾਨ ਟਰੈਕਟਰ ਦੇ ਹਲ ਇੱਕ ਸਖ਼ਤ ਚੀਜ਼ ਨਾਲ ਟਕਰਾ ਗਏ। ਜਦੋਂ ਉਸ ਨੇ ਟਰੈਕਟਰ ਖੜ੍ਹਾ ਕਰਕੇ ਦੇਖਿਆ ਤਾਂ ਇਹ ਇੱਕ ਵੱਡੇ ਬੰਬ ਦੀ ਸ਼ਕਲ ਵਿੱਚ ਚੀਜ਼ ਸੀ, ਜਿਸ ਨੂੰ ਦੇਖ ਕੇ ਉਹ ਡਰ ਗਿਆ। ਫਿਰ ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।


ਮੌਕੇ 'ਤੇ ਪਹੁੰਚੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਬੰਬ ਇੱਕ ਖੋਲ੍ਹ ਦੀ ਸ਼ਕਲ ਵਿੱਚ ਵੱਡੀ ਚੀਜ਼ ਹੈ। ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ