ਤਰਨ ਤਾਰਨ: ਥਾਣਾ ਵਲਟੋਹਾ ਅਧੀਨ ਪੈਂਦੇ ਕਸਬਾ ਅਮਰਕੋਟ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਹੀ ਆਪਣੇ ਭਰਾ ਦਾ ਕਤਲ ਕਰ ਦਿੱਤਾ। ਥਾਣਾ ਵਲਟੋਹਾ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਇਸ ਬਾਰੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਤੀ ਲਾਉਣ ਤੋਂ ਰੋਕਣ ਕਰਕੇ ਹੋਏ ਤਕਰਾਰ ਦੌਰਾਨ ਸੁਦੇਸ਼ ਕੁਮਾਰ ਨੇ ਆਪਣੇ ਭਰਾ ਤਿਲਕ ਰਾਜ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਤਿਲਕ ਰਾਜ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।


ਇਸ ਬਾਰੇ ਡੀਐਸਪੀ ਡੀ ਕੰਵਲਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਸੁਦੇਸ਼ ਕੁਮਾਰ ਪੁੱਤਰ ਮੋਹਨ ਲਾਲ ਤੇ ਮੰਗਤ ਰਾਮ ਪੁੱਤਰ ਸੁਦੇਸ਼ ਕੁਮਾਰ ਤੇ ਸਿਮਰਨਜੀਤ ਸਿੰਘ ਪੁੱਤਰ ਸੁਦੇਸ਼ ਕੁਮਾਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Farmers Protest: ਕਿਸਾਨਾਂ ਦੀ 'ਹਿੱਟ ਲਿਸਟ' 'ਤੇ 55 ਵਿਧਾਇਕ, ਪਿੰਡਾਂ 'ਚ ਹੋਏਗਾ 'ਡਾਂਗਾਂ' ਨਾਲ ਸਵਾਗਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904