Punjab News: ਦੇਸ਼ ਭਰ ਵਿੱਚ ਅੱਜ ਰੱਖੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ ਇਸ ਮੌਕੇ ਪੰਜਾਬ ਵਿੱਚ ਇੱਕ ਦਰਦਨਾਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਦਸੂਹਾ ਤੋਂ ਜਲੰਧਰ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਪਿੰਡ ਝੀਂਗੜਾ ਅੱਡੇ ਨੇੜੇ ਪਲਟ ਗਈ। 


ਪ੍ਰਾਪਤ ਜਾਣਕਾਰੀ ਅਨੁਸਾਰ, ਬੱਸ ਵਿੱਚ 35-40 ਦੇ ਕਰੀਬ ਸਵਾਰੀਆਂ ਸਵਾਰ ਸਨ।  ਬੱਸ ਪਲਟਣ 'ਤੇ ਸਵਾਰੀਆਂ 'ਚ ਰੌਲਾ ਪੈ ਗਿਆ।  ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਬੱਸ 'ਚ ਬੈਠੀਆਂ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ।