Car Fire: ਕਿਸੇ ਕੰਮ ਤਹਿਸੀਲ ਆਏ ਵਿਅਕਤੀ ਦੀ ਕਾਰ ਸੜ ਕੇ ਸੁਆਹ
ਅੱਗ ਇੰਨੀ ਤੇਜ਼ੀ ਨਾਲ ਵਧੀ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਨੇ ਇਸ ਉੱਪਰ ਕਾਬੂ ਪਾਇਆ ਕਾਰ ਲਗਪਗ ਸੜ ਚੁੱਕੀ ਸੀ।

ਖੰਨਾ: ਸਮਰਾਲਾ ਤਹਿਸੀਲ ਕੰਪਲੈਕਸ 'ਚ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਵੇਖਦਿਆਂ-ਵੇਖਦਿਆਂ ਹੀ ਕਾਰ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਇਸ ਘਟਨਾ 'ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਅੱਗ ਇੰਨੀ ਤੇਜ਼ੀ ਨਾਲ ਵਧੀ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਟੀਮ ਨੇ ਇਸ ਉੱਪਰ ਕਾਬੂ ਪਾਇਆ ਕਾਰ ਲਗਪਗ ਸੜ ਚੁੱਕੀ ਸੀ। ਪਿੰਡ ਨਾਨੋਵਾਲ ਕਲਾਂ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕੰਮਕਾਜ ਦੇ ਸਿਲਸਿਲੇ ਵਿੱਚ ਤਹਿਸੀਲ ਕੰਪਲੈਕਸ ਸਮਰਾਲਾ ਆਇਆ ਸੀ। ਜਦੋਂ ਉਹ ਅੰਦਰ ਕੰਮਕਾਜ ਕਰਵਾ ਰਿਹਾ ਸੀ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੀ ਫੋਰਡ ਆਈਕੋਨ 2009 ਮਾਡਲ ਕਾਰ ਨੂੰ ਅੱਗ ਲੱਗ ਗਈ। ਅੱਗ ਸ਼ਾਰਟ ਸਰਕਟ ਨਾਲ ਲੱਗਣ ਦਾ ਸ਼ੱਕ ਹੈ।
ਉੱਥੇ ਹੀ ਫਾਇਰ ਬ੍ਰਿਗੇਡ ਮੁਲਾਜਮ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਥਾਣੇ ਵਿੱਚੋਂ ਮੁਲਾਜਮ ਨੇ ਆ ਕੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਕਾਰ ਨੂੰ ਅੱਗ ਲੱਗੀ ਹੋਈ ਹੈ ਤਾਂ ਉਹ ਗੱਡੀ ਲੈ ਕੇ ਮੌਕੇ ਤੇ ਆਏ। ਅੱਗ ਨੂੰ ਕਾਬੂ ਕੀਤਾ ਗਿਆ ਜੋ ਹੋਰ ਵੀ ਨੁਕਸਾਨ ਕਰ ਸਕਦੀ ਸੀ।
ਵੇਖੋ ਕਾਰ ਦੀ ਵੀਡੀਓ:
ਇਹ ਵੀ ਪੜ੍ਹੋ: ਕੋਰੋਨਾ ਪੀੜਤਾਂ ਦੀ ਮਦਦ ਨਹੀਂ ਕਰ ਪਾ ਰਹੇ Sonu Sood, ਕਿਹਾ, 'ਅਸੀਂ ਫੇਲ੍ਹ ਹੋ ਗਏ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















