Punjab Election: ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਮਾਮਲਾ ਦਰਜ, ਵੋਟ ਪਾਉਣ ਦੀ ਵੀਡੀਓ ਕੀਤੀ ਸੀ ਵਾਇਰਲ
ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਵੋਟਿੰਗ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸੀ। ਇਹ ਜਾਣਕਾਰੀ ਚੋਣ ਅਧਿਕਾਰੀ ਅਤੇ ਡੀਸੀ ਰਾਜੇਸ਼ ਧੀਮਾਨ ਨੇ ਦਿੱਤੀ ਹੈ।
Punjab Election: ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਵੋਟ ਪਾਉਣ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
In a bizarre incident, a video of #BSP candidate from Ferozepur Lok Sabha constituency Surinder Kamboj casting his vote showing EVM goes viral. Kamboj's son Jagdeep Singh Goldy Kamboj is the #AAP MLA from Jalalabad. pic.twitter.com/03JIw35Rlc
— Parteek Singh Mahal (@parteekmahal) June 1, 2024
ਜ਼ਿਕਰ ਕਰ ਦਈਏ ਕਿ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਵੋਟਿੰਗ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸੀ। ਇਹ ਜਾਣਕਾਰੀ ਚੋਣ ਅਧਿਕਾਰੀ ਅਤੇ ਡੀਸੀ ਰਾਜੇਸ਼ ਧੀਮਾਨ ਨੇ ਦਿੱਤੀ ਹੈ।
ਦੱਸ ਦਈਏ ਕਿ ਸੁਰਿੰਦਰ ਕੰਬੋਜ ਨੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਸੀ ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ ਹੈ। ਅੰਮ੍ਰਿਤਸਰ 'ਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਬੂਥ ਨੰਬਰ 100 'ਤੇ ਵੋਟਿੰਗ ਮਸ਼ੀਨ ਖਰਾਬ ਹੋ ਗਈ। ਇਸ ਨਾਲ ਲੋਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ।
ਫਰੀਦਕੋਟ 'ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ ਜਿਸ ਕਾਰਨ ਉਥੇ ਡਿਊਟੀ 'ਤੇ ਮੌਜੂਦ ਮੁਲਾਜ਼ਮ ਵਾਲ-ਵਾਲ ਬਚ ਗਏ। ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।
'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ।