Sri Akal Takht Sahib:  ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (Shiromni Akali dal) ਦੇ ਪ੍ਰਧਾਨ ਸੁਖਬੀਰ ਬਾਦਲ (Sukhbir badal) ਸਮੇਤ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੋਟਿਸ ਭੇਜੇ ਗਏ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਹੋਏ ਆਦੇਸ਼ ਦੀ ਕਾਪੀ ਵਾਇਰਲ ਹੋਈ ਹੈ ਜਿਸ ਵਿੱਚ ਸੁਖਬੀਰ ਬਾਦਲ ਸਮੇਤ 17 ਸਾਬਕਾ ਅਕਾਲੀ ਮੰਤਰੀਆਂ ਦੇ ਨਾਂਅ ਦਰਜ ਹਨ। ਇਨ੍ਹਾਂ ਸਾਰਿਆਂ ਨੂੰ 15 ਦਿਨਾਂ ਦੇ ਅੰਦਰ ਆਪੋ-ਆਪਣੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ- ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ 30 ਅਗਸਤ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੱਖ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਉਸ ਸਮੇਂ ਦੇ ਕੈਬਨਿਟ ਮੰਤਰੀ ਹੋਣ ਦੇ ਨਾਤੇ ਆਪ ਵੀ ਬਰਾਬਰ ਦੇ ਜ਼ਿੰਮੇਵਾਰ ਹੋ। ਜਿਸ ਲਈ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਜਾਵੇ।


ਇਸ ਨੋਟਿਸ ਵਿੱਚ ਸੁਖਬੀਰ ਬਾਦਲ ਦੇ ਨਾਲ ਡਾ: ਉਪਿੰਦਰ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ ,ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਮਹੇਸ਼ਇੰਦਰ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ।




ਜ਼ਿਕਰ ਕਰ ਦਈਏ ਕਿ  ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਸੁਮੇਧ ਸੈਣੀ ਨੂੰ ਡੀਜੀਪੀ ਨਿਯੁਕਤ ਕਰਨ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਕਾਰਵਾਈ ਨਾ ਕਰਨ ਦੇ ਦੋਸ਼ ਲੱਗੇ ਸਨ। ਇਸ ਤੋਂ ਬਾਅਦ ਫ਼ੈਸਲਾ ਸੁਣਾਉਂਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ, “ਅਕਾਲੀ ਦਲ ਦੇ ਮੁਖੀ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 


ਇਹ ਵੀ ਪੜ੍ਹੋ-Punjab Politics: ਤਨਖ਼ਾਹੀਆਂ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫ਼ੀ, ਜਥੇਦਾਰ ਦੀ ਗ਼ੈਰ ਹਾਜ਼ਰੀ 'ਚ ਦਿੱਤਾ ਸਪੱਸ਼ਟੀਕਰਨ