Crime News: ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਚਚੇਰੇ ਭਰਾ ਦਾ ਕਤਲ ਕਰ ਦਿੱਤਾ। ਉਸ ਨੇ ਕਿਰਚ ਨਾਲ ਤਾਬੜਤੋੜ ਵਾਰ ਕਰਕੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਤਿੰਨ ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।


ਹੋਰ ਪੜ੍ਹੋ : ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਅੰਨੇਵਾਹ ਗੋਲੀਆਂ ਚਲਾ ਕੇ ਭੈਣ ਦਾ ਕਤਲ, ਜੀਜਾ ਜ਼ਖ਼ਮੀ


ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰੇਲਵੇ ਲਾਈਨ ਨੇੜੇ ਵਾਰਡ ਨੰਬਰ 8 ਦੇ ਰਹਿਣ ਵਾਲੇ 30 ਸਾਲਾ ਸਤਨਾਮ ਸਿੰਘ ਵਜੋਂ ਹੋਈ ਹੈ। ਉਸ ਦੀ ਆਪਣੇ ਹੀ ਚਾਚੇ ਦੇ ਲੜਕੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ। ਗੁੱਸੇ ਵਿੱਚ ਆ ਕੇ ਜਸਪ੍ਰੀਤ ਸਿੰਘ ਨੇ ਸਤਨਾਮ ਸਿੰਘ ਦਾ ਕਿਰਚ ਨਾਲ ਕਤਲ ਕਰ ਦਿੱਤਾ।


ਹਮਲੇ 'ਚ ਸਤਨਾਮ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਸਤਨਾਮ ਦੀ ਮੌਤ ਹੋ ਗਈ। ਸਤਨਾਮ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਥਾਣਾ ਸਿਟੀ ਦੇ ਇੰਸਪੈਕਟਰ ਸੁਨੀਲ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ।


ਦੂਜੇ ਪਾਸੇ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਜਸਪ੍ਰੀਤ ਸਿੰਘ, ਉਸ ਦੇ ਭਰਾ ਲਖਵਿੰਦਰ ਸਿੰਘ ਤੇ ਪਿਤਾ ਬਲਜਿੰਦਰ ਸਿੰਘ ਖ਼ਿਲਾਫ਼ 302 ਦਾ ਪਰਚਾ ਦਰਜ ਕੀਤਾ ਗਿਆ। ਮੁਲਜ਼ਮ ਮ੍ਰਿਤਕ ਦੇ ਤਾਏ ਦਾ ਲੜਕਾ ਹੈ।



ਹੋਰ ਪੜ੍ਹੋ : ਸੜਕਾਂ 'ਤੇ ਟੌਲ ਪਲਾਜਿਆਂ ਨੇ ਸਰਕਾਰ ਨੂੰ ਕੀਤਾ ਮਾਲੋਮਾਲ, ਇੱਕੋ ਮਹੀਨੇ 4000 ਕਰੋੜ ਤੋਂ ਵੱਧ ਕਮਾਈ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ